ਖੇਤੀਬਾੜੀ ਵਿਭਾਗ ਵਲੋਂ ਪਿੰਡ ਅਬੁਲ ਖੁਰਾਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Share and Enjoy !

Shares

(ਸ਼ਮਿੰਦਰਪਾਲ/ਪੂਜਾ) ਸ੍ਰੀ ਮੁਕਤਸਰ ਸਾਹਿਬ।

ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫਸਰ, ਬਲਾਕ ਲੰਬੀ ਡਾ. ਅਮਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਪਿੰਡ ਅਬੁਲ ਖੁਰਾਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਏ.ਡੀ.ਓ ਹਰਮਨਦੀਪ ਸਿੰਘ ਨੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਮਿੱਟੀ ਦੀ ਲਗਾਤਾਰ ਘੱਟ ਹੁੰਦੀ ਜਾ ਰਹੀ ਉਪਜਾਊ ਤਾਕਤ ਦੀ ਚਿੰਤਾ ਪ੍ਰਗਟ ਕਰਦਿਆਂ ਜਮੀਨਾਂ ਵਿਚ ਜੈਵਿਕ ਕਾਰਬਨ ਵਧਾਉਣ ਲਈ ਝੋਨੇ ਦੀ ਪਰਾਲੀ ਨੂੰ ਜਮੀਨ ਵਿੱਚ ਵਾਹੁਣ ਤੇ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਪਰੰਤ ਏ.ਡੀ.ਓ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਹਾੜੀ ਦੇ ਸੀਜਨ ਦੌਰਾਨ ਕਣਕ ਦੀਆਂ ਬਦਲੀਆਂ ਫਸਲਾਂ ਸਰੋਂ ਅਤੇ ਛੋਲੇ ਆਦਿ ਦੇ ਕਾਸ਼ਤਕਾਰੀ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਘਰੇਲੂ ਵਰਤੋਂ ਵਾਲੇ ਖਾਧ ਪਦਾਰਥਾਂ ਨੂੰ ਆਪਣੇ ਖੇਤਾਂ ਵਿਚ ਉਗਾਕੇ ਬਾਜ਼ਾਰ ਉੱਤੇ ਨਿਰਭਰਤਾ ਘਟਾਉਣ ਬਾਰੇ ਵਿਚਾਰ ਸਾਂਝੇ ਕੀਤੇ। ਇਸਤੋਂ ਮਗਰੋਂ ਏ.ਡੀ.ਓ ਸੁਖਚੈਨ ਸਿੰਘ ਨੇ ਕਿਸਾਨਾਂ ਨਾਲ ਜਾਣਕਾਰੀ ਸਾਂਝਾ ਕਰਦਿਆਂ ਪਰਾਲੀ ਸਾੜਨ ਕਾਰਨ ਮਨੁੱਖੀ ਸਿਹਤ ਤੇ ਹੋਣ ਵਾਲੇ ਨੁਕਸਾਨ ਅਤੇ ਜਮੀਨ ਵਿੱਚੋਂ ਨਸ਼ਟ ਹੁੰਦੇ ਖੁਰਾਕੀ ਤੱਤਾਂ ਬਾਰੇ ਵਿਸਥਾਰ ਨਾਲ ਦੱਸਿਆ। ਉਪਰੰਤ ਉਹਨਾਂ ਨੇ ਵਿਭਾਗੀ ਸਕੀਮਾਂ ਬਾਰੇ ਦੱਸਦਿਆਂ ਕਣਕ ਦੇ ਬੀਜ ਸੰਬੰਧੀ ਅਤੇ ਪੀ.ਐਸ ਕਿਸਾਨ ਸਨਮਾਨ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਂਪ ਮੌਕੇ ਖੇਤੀਬਾੜੀ ਵਿਭਾਗ ਦੇ ਮੁਲਾਜ਼ਮ ਜਗਦੀਪ ਸਿੰਘ (ਆਤਮਾ ਵਿੰਗ), ਸਰਪੰਚ ਸੁਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜਰ ਰਹੇ।

 

About Post Author

Share and Enjoy !

Shares

Leave a Reply

Your email address will not be published.