ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਪਹਿਲੀ ਵਾਰ ਹੋਵੇਗਾ 13 ਘੰਟੇ ਦਾ ਲਗਾਤਾਰ ਨਾਮ ਸਿਮਰਨ

Share and Enjoy !

Shares

 

  

ਸੰਗਰੂਰ (ਜਗਸੀਰ ਸਿੰਘ): ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ 4 ਅਕਤੂਬਰ ਨੂੰ ਜਪ-ਤਪ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੀ ਸਾਂਝੀ ਮੀਟਿੰਗ ਮੁੱਖ ਸੇਵਾਦਾਰ ਪ੍ਰੀਤਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਨਰਿੰਦਰ ਪਾਲ ਸਿੰਘ ਸਾਹਨੀ, ਐਡਵੋਕੇਟ ਅਤੇ ਜਨਰਲ ਸਕੱਤਰ, ਨੇ ਮੈਂਬਰਾਂ ਦਾ ਸਵਾਗਤ ਕੀਤਾ।

ਨਰਿੰਦਰ ਪਾਲ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ 4 ਅਕਤੂਬਰ, ਐਤਵਾਰ ਨੂੰ ਸਵੇਰੇ 8 ਵਜੇ ਤੋਂ ਰਾਤ 9 ਵਜੇ ਤੱਕ ਲਗਾਤਾਰ 13 ਘੰਟੇ ਦਾ ਜਪ-ਤਪ ਸਮਾਗਮ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ।

ਗੁਰਿੰਦਰ ਸਿੰਘ ਗੁਜਰਾਲ, ਗੁਰਪ੍ਰੀਤ ਸਿੰਘ ਰੋਬਿਨ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਕੇਵਲ ਵਾਹਿਗੁਰੂ ਨਾਮ ਸਿਮਰਨ ਦਾ ਜਾਪ ਕੀਤਾ ਜਾਵੇਗਾ। ਪ੍ਰੀਤਮ ਸਿੰਘ ਅਤੇ ਭਾਈ ਸੁੰਦਰ ਸਿੰਘ, ਹੈੱਡ ਗ੍ਰੰਥੀ, ਨੇ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਗੁਰੂ ਘਰਾਂ ਨਾਲ ਸਬੰਧਤ ਇਸਤਰੀ ਸਤਿਸੰਗ ਸਭਾਵਾਂ ਅਤੇ ਸੇਵਾ ਸੁਸਾਇਟੀਆਂ ਵੱਲੋਂ ਵੱਖ-ਵੱਖ ਸਮੇਂ ‘ਤੇ ਨਾਮ ਸਿਮਰਨ ਦੀ ਸੇਵਾ ਨਿਭਾਈ ਜਾਵੇਗੀ।

ਜਸਵਿੰਦਰ ਸਿੰਘ ਸਾਹਨੀ, ਗਗਨਦੀਪ ਸਿੰਘ ਗੱਗੀ ਅਤੇ ਦਮਨਜੀਤ ਸਿੰਘ ਸਰਨਾ ਨੇ ਕਿਹਾ ਕਿ ਸਮਾਗਮ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਲਈ ਸਵੇਰੇ ਚਾਹ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਦੁਪਹਿਰ ਅਤੇ ਰਾਤ ਨੂੰ ਅਤੁੱਟ ਲੰਗਰ ਵਰਤਾਇਆ ਜਾਵੇਗਾ। ਨਰਿੰਦਰ ਪਾਲ ਸਿੰਘ ਸਾਹਨੀ ਨੇ ਦੱਸਿਆ ਕਿ ਉਪਰੋਕਤ ਸੰਸਥਾਵਾਂ ਦੇ ਨਾਲ-ਨਾਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਵੀ ਸਮਾਗਮ ਲਈ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

ਪ੍ਰਬੰਧਕ ਕਮੇਟੀ ਨੇ ਸ਼ਹਿਰੀ ਸੰਗਤਾਂ ਅਤੇ ਵੱਖ-ਵੱਖ ਸੇਵਾ ਸੁਸਾਇਟੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਸੰਸਥਾ ਦੇ ਮੈਂਬਰਾਂ ਸਮੇਤ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਲਾਹਾ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।

ਇਸ ਮੌਕੇ ਉਪਰੋਕਤ ਮੈਂਬਰਾਂ ਤੋਂ ਇਲਾਵਾ ਗੁਰਸਿਮਰਨ ਸਿੰਘ ਗੁਜਰਾਲ, ਬਲਜਿੰਦਰ ਸਿੰਘ ਆਦਿ ‘ਤੇ ਆਧਾਰਿਤ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਉਨ੍ਹਾਂ ਨੂੰ ਵੱਖ-ਵੱਖ ਪ੍ਰਬੰਧਕੀ ਸੇਵਾਵਾਂ ਸੌਂਪੀਆਂ ਗਈਆਂ।

About Post Author

Share and Enjoy !

Shares

Leave a Reply

Your email address will not be published.