ਚੁਣੀ ਹੋਈ ਪੰਚਾਇਤ ਨੂੰ ‘ਆਪ’ ਵਿੱਚ ਸ਼ਾਮਲ ਕਰਵਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਸਰਕਾਰ : ਅਕਾਲੀ ਆਗੂ

Share and Enjoy !

Shares

    ਮੰਤਰੀ ਰਵਜੋਤ ਦੇ ਕਥਿਤ ਸਿਆਸੀ ਦਬਾਅ ਅੱਗੇ ਝੁਕਿਆ ਪ੍ਰਸ਼ਾਸਨ, ਕਾਨੂੰਨ ਦੀਆਂ ਧੱਜੀਆਂ ਉਡਾਉਣ ਦਾ ਅਕਾਲੀ ਦਲ ਵੱਲੋਂ ਸਖ਼ਤ ਵਿਰੋਧ           
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) .ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੱਤਾ ਦੇ ਨਸ਼ੇ ਵਿੱਚ ਸਰਕਾਰ ਵੱਲੋਂ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸਰਕਾਰੀ ਮਸ਼ੀਨਰੀ ਦੀ ਕਥਿਤ ਤੌਰ ’ਤੇ ਸਿਆਸੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮ ਚੁਰਾਸੀ ਦੇ ਪਿੰਡ ਕੱਕੋ ਦੀ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਇਲਾਕੇ ਦੇ ਵਿਧਾਇਕ ਅਤੇ ਮੰਤਰੀ ਡਾ. ਰਵਜੋਤ ਵੱਲੋਂ ਕਥਿਤ ਤੌਰ ’ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ।
ਸੰਜੀਵ ਤਲਵਾੜ ਨੇ ਕਿਹਾ ਕਿ ਜਦੋਂ ਚੁਣੀ ਹੋਈ ਪੰਚਾਇਤ ਨੇ ਸਿਆਸੀ ਦਬਾਅ ਅੱਗੇ ਝੁਕਣ ਤੋਂ ਇਨਕਾਰ ਕੀਤਾ ਤਾਂ ਕਥਿਤ ਤੌਰ ’ਤੇ ਸਰਕਾਰੀ ਤੰਤਰ ਨੂੰ ਪੰਚਾਇਤ ਵਿਰੁੱਧ ਵਰਤ ਕੇ ਆਪਣੇ ਹੀ ਡਾਇਰੈਕਟਰ ਦੇ ਆਰਡਰਾਂ ਨੂੰ ਦਰਕਿਨਾਰ ਕਰਕੇ ਪਿੰਡ  ਕੱਕੋ ਵਿੱਚ ਪ੍ਰਬੰਧਕ ਲਗਾ ਦਿੱਤਾ।  ਤਲਵਾੜ ਨੇ ਕਿਹਾ ਕਿ  ਅਧਿਕਾਰੀ ਯਾਦ ਰੱਖਣ ਕਿ ਸਰਕਾਰਾਂ ਪੰਜ ਸਾਲ ਲਈ ਹੁੰਦੀਆਂ ਹਨ, ਪਰ ਕਾਨੂੰਨ ਅਤੇ ਸੰਵਿਧਾਨਕ ਸੰਸਥਾਵਾਂ ਸਥਾਈ ਹੁੰਦੀਆਂ ਹਨ। ਕਿਸੇ ਸਿਆਸੀ ਆਗੂ ਨੂੰ ਖੁਸ਼ ਕਰਨ ਲਈ ਕਾਨੂੰਨੀ ਪ੍ਰਕਿਰਿਆ ਨੂੰ ਨਜ਼ਰ-ਅੰਦਾਜ਼ ਕਰਨਾ ਭਵਿੱਖ ਵਿੱਚ ਅਧਿਕਾਰੀਆਂ ਲਈ ਵੀ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਚੁਣੀ ਹੋਈ ਪੰਚਾਇਤ ਨੂੰ ਸਿਆਸੀ ਤੌਰ ’ਤੇ ਤੋੜਨ ਦੀ ਕੋਈ ਵੀ ਕੋਸ਼ਿਸ਼ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿੰਡ-ਪਿੰਡ ਜਾ ਕੇ ਸਰਕਾਰ ਦੀ ਇਸ ਕਥਿਤ ਧੱਕੇਸ਼ਾਹੀ ਨੂੰ ਲੋਕਾਂ ਸਾਹਮਣੇ ਬੇਨਕਾਬ ਕਰੇਗਾ। ਹਲਕਾ ਸ਼ਾਮ ਚੁਰਾਸੀ ਦੇ ਇੰਚਾਰਜ  ਨੇ ਕਿਹਾ ਕਿ ਡਾ. ਰਵਜੋਤ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਨੂੰ ਡਰਾਉਣ-ਧਮਕਾਉਣ ਜਾਂ ਸਰਕਾਰੀ ਤੰਤਰ ਰਾਹੀਂ ਦਬਾਉਣ ਦਾ ਦੌਰ ਜ਼ਿਆਦਾ ਦੇਰ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਪੰਚਾਇਤ ਦੇ ਮਾਣ-ਸਨਮਾਨ ਅਤੇ ਲੋਕਤੰਤਰਿਕ ਅਧਿਕਾਰਾਂ ਨੂੰ ਬਹਾਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਾਮ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਪਿੰਡ ਕੱਕੋ ਦੀ ਪੰਚਾਇਤ ਨਾਲ ਹੋਈਆਂ ਕਾਰਵਾਈਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਸਿਆਸੀ ਵਿਅਕਤੀ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਬਾਰ ਕੌਂਸਲ ਦੇ ਪ੍ਰਧਾਨ ਸ਼ਮਸ਼ੇਰ ਭਾਰਦਵਾਜ਼, ਜਸਵਿੰਦਰ ਸਿੰਘ,  ਗੁਰਵਿੰਦਰ ਧੁੱਗਾ, ਮਨਪ੍ਰੀਤ ਸੰਧੂ, ਗੁਰਪ੍ਰੀਤ ਕੋਹਲੀ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.