ਜਮੀਨ ਦੀ ਦੇਖਭਾਲ ਕਰਕੇ ਘਰ ਜਾ ਰਹੇ ਸਾਬਕਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Share and Enjoy !

Shares
(ਸਰਬਜੀਤ ਸਿੰਘ ਸੋਨੀ) ਲੁਧਿਆਣਾ : ਥਾਣਾ ਲਾਡੋਵਾਲ ਦੇ ਖੇਤਰ ਵਿੱਚ ਆਉਣ ਵਾਲੇ ਮਾਣੇਵਾਲ ਪਿੰਡ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ (60) ਦੀ ਦੇਰ ਸ਼ਾਮ ਆਪਣੀ ਇਨੋਵਾ ਕਾਰ ਵਿੱਚ ਜਮੀਨ ਦੀ ਦੇਖਭਾਲ ਕਰਕੇ ਵਾਪਸ ਆਉਂਦੇ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਾਬਕਾ ਸਰਪੰਚ ਨਵਤੇਜ ਸਿੰਘ ਮਨੇਵਾਲ ਪਿੰਡ ਤੋਂ ਕ੍ਰਿਸ਼ਨਾ ਨਗਰ, ਘੁਮਾਰ ਮੰਡੀ ਸਥਿਤ ਆਪਣੇ ਘਰ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਲਾਡੋਵਾਲ ਬਾਈਪਾਸ ‘ਤੇ ਸਾਊਥ ਸਿਟੀ ਰੋਡ ‘ਤੇ ਪੁਲ ਦੇ ਨੇੜੇ ਪਹੁੰਚੀ ਤਾਂ ਸੜਕ ‘ਤੇ ਪਹਿਲਾਂ ਤੋਂ ਮੌਜੂਦ ਇੱਕ ਮੋਟਰਸਾਈਕਲ ‘ਤੇ ਸਵਾਰ 2 ਹਮਲਾਵਰਾਂ ਨੇ ਉਨ੍ਹਾਂ ਦੀ ਇਨੋਵਾ ਗੱਡੀ ਨੂੰ ਘੇਰ ਲਿਆ। ਹਮਲਾਵਰਾਂ ਨੇ ਕਾਰ ‘ਤੇ ਲਗਭਗ 10 ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਸਾਬਕਾ ਸਰਪੰਚ ਨਵਤੇਜ ਸਿੰਘ ਸਵੇਰੇ 6:25 ਤੇ ਲਾਡੋਵਾਲ ਬਾਈਪਾਸ ‘ਤੇ ਪੁਲ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੂੰ ਦੋ ਹਮਲਾਵਰਾਂ ਨੇ ਘੇਰ ਲਿਆ। ਦੋ ਮਿੰਟ ਬਾਅਦ ਸਵੇਰੇ 6:27 ਮਿੰਟ  ਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ। ਹਮਲਾਵਰਾਂ ਨੇ ਸਾਬਕਾ ਸਰਪੰਚ ‘ਤੇ 10 ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਭੱਜ ਗਏ। ਗੋਲੀਬਾਰੀ ਦੀ ਇਹ ਘਟਨਾ ਉਨ੍ਹਾਂ ਦੀ ਕਾਰ ਵਿੱਚ ਲੱਗੇ ਡੈਸ਼ ਕੈਮਰੇ ਵਿੱਚ ਕੈਦ ਹੋ ਗਈ। ਗੋਲੀਬਾਰੀ ਤੋਂ ਬਾਅਦ, ਰਾਹਗੀਰਾਂ ਨੇ ਖੂਨ ਨਾਲ ਲੱਥਪੱਥ ਨਵਤੇਜ ਸਿੰਘ ਨੂੰ ਕਾਰ ਤੋਂ ਬਾਹਰ ਕੱਢਿਆ ਅਤੇ ਉਸਨੂੰ ਤੁਰੰਤ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਪਹੁੰਚਾਇਆ। ਹਾਲਾਂਕਿ, ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਲਾਡੋਵਾਲ ਦੇ ਐਸ.ਐਚ.ਓ ਨੇ ਦੱਸਿਆ ਕਿ ਪੁਲਿਸ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੂਰੀ ਘਟਨਾ ਮ੍ਰਿਤਕ ਦੀ ਕਾਰ ਦੇ ਡੈਸ਼ਬੋਰਡ ਕੈਮਰੇ ਵਿੱਚ ਕੈਦ ਹੋ ਗਈ ਹੈ। ਫੁਟੇਜ ਦੇ ਆਧਾਰ ‘ਤੇ, ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ।

About Post Author

Share and Enjoy !

Shares

Leave a Reply

Your email address will not be published.