
(ਗੁਰਦੀਪ ਸਿੰਘ ਹੋਠੀ) ਕਿਸ਼ਨਗੜ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਦੇ ਮੁੱਖ ਬੁਲਾਰੇ ਅਤੇ ਬੁਲਾਰਿਆਂ ਦੀ ਇੱਕ ਸੂਚੀ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਰਪ੍ਰਸਤ ਸ੍ਰੀਮਤੀ ਸੋਨੀਆ ਗਾਂਧੀ ਨੂੰ ਭੇਜੀ ਗਈ ਸੀ ਜਿਸ ਨੂੰ ਅੱਜ ਪ੍ਰਵਾਨਗੀ ਦਿੰਦੇ ਹੋਏ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਜਸਪ੍ਰੀਤ ਸਿੰਘ ਨਰਵਾਲ ਨੂੰ ਪੰਜਾਬ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਜਸਪ੍ਰੀਤ ਸਿੰਘ ਨਰਵਾਲ ਜੋ ਕਿ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਵਜੋਂ ਹਲਕੇ ਵਿੱਚ ਜਾਣੇ ਜਾਂਦੇ ਹਨ ਜਿਨਾਂ ਨੇ ਬਲਾਕ ਪੱਧਰ ਤੋਂ ਲੈ ਕੇ ਹੁਣ ਤਕ ਪਾਰਟੀ ਲਈ ਬਾਖੂਬੀ ਸੇਵਾਵਾਂ ਨਿਭਾਈਆਂ ਹਨ ਜਿਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤੇ ਗੱਲਬਾਤ ਦੌਰਾਨ ਜਸਪ੍ਰੀਤ ਨਰਵਾਲ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨਾਂ ਨੂੰ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।