ਜਾਤ-ਪਾਤ ਦੀ ਕਰੋ ਵਿਦਾਈ, ਅਸੀਂ ਸਭ ਹਾਂ ਭਾਈ-ਭਾਈ : ਕੇ.ਪੀ. ਰਾਣਾ ਹਰ ਮੰਦਰ ਵਿੱਚ ਸਥਾਪਿਤ ਹੋਵੇ ਭਗਵਾਨ ਵਾਲਮੀਕਿ ਜੀ ਦੀ ਪ੍ਰਤਿਮਾ, ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦੀ ਅਪੀਲ

Share and Enjoy !

Shares
ਲੁਧਿਆਣਾ : ਸਮਾਜ ਵਿੱਚੋਂ ਜਾਤ-ਪਾਤ ਦੇ ਭੇਦਭਾਵ ਨੂੰ ਖ਼ਤਮ ਕਰਕੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਜਾਤ-ਪਾਤ ਦੀ ਕਰੋ ਵਿਦਾਈ, ਅਸੀਂ ਸਭ ਹਾਂ ਭਾਈ-ਭਾਈ’ ਦੇ ਸੰਦੇਸ਼ ਨੂੰ ਅਪਣਾ ਕੇ ਸਮਾਜ ਵਿੱਚ ਸਮਾਨਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਹ ਗੱਲ ਭਾਜਪਾ ਦੇ ਸੀਨੀਅਰ ਨੇਤਾ ਅਤੇ ਵਾਲਮੀਕਿ ਸਮਾਜ ਦੇ ਆਗੂ ਕੇ.ਪੀ. ਰਾਣਾ ਨੇ ਫਲਾਵਰ ਐਨਕਲੇਵ ਵਿੱਚ ਸ਼੍ਰੀ ਰਾਮ ਚੈਰੀਟੇਬਲ ਟਰੱਸਟ ਬਸੰਤ ਐਵੇਨਿਊ ਵੱਲੋਂ ਆਯੋਜਿਤ ਸ਼੍ਰੀ ਰਾਮਲੀਲਾ ਮੌਕੇ ਮੰਚ ਤੋਂ ਸੰਬੋਧਨ ਕਰਦਿਆਂ ਕਹੇ।
ਉਨ੍ਹਾਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਦੀ ਰਚਨਾ ਕਰਕੇ ਸ਼੍ਰੀ ਰਾਮ ਜੀ ਦੇ ਜੀਵਨ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਇਆ। ਉਨ੍ਹਾਂ ਨੇ ਆਪਣੇ ਆਸ਼ਰਮ ਵਿੱਚ ਲਵ-ਕੁਸ਼ ਨੂੰ ਸਿੱਖਿਆ ਅਤੇ ਸੰਸਕਾਰ ਦਿੱਤੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸਦਭਾਵਨਾ, ਬਰਾਬਰੀ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ।
ਉਨ੍ਹਾਂ ਸਮੁੱਚੇ ਸਮਾਜ ਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰਾਂ ਨੂੰ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਹਰ ਮੰਦਰ ਵਿੱਚ ਭਗਵਾਨ ਵਾਲਮੀਕਿ ਜੀ ਦੀ ਪ੍ਰਤਿਮਾ ਸਥਾਪਿਤ ਕਰਨ ਦੀ ਮੰਗ ਕੀਤੀ, ਤਾਂ ਜੋ ਉਨ੍ਹਾਂ ਦੇ ਮਹਾਨ ਯੋਗਦਾਨ ਅਤੇ ਸੰਦੇਸ਼ ਨੂੰ ਵਿਆਪਕ ਪੱਧਰ ’ਤੇ ਪ੍ਰਚਾਰਿਆ ਜਾ ਸਕੇ।
ਇਸ ਮੌਕੇ ਸ਼੍ਰੀ ਰਾਮ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਆਨੰਦ ਗੋਇਲ ਅਤੇ ਚੇਅਰਮੈਨ ਰਿਪਨ ਤਲਵਾਰ, ਜਨਰਲ ਸਕੱਤਰ ਕਪਿਲ ਜਿੰਦਲ ਨੇ  ਕੇ.ਪੀ ਰਾਣਾ ਦਾ ਵਿਸ਼ੇਸ਼ ਤੌਰ ਤੇ ਸਨਮਨਿਤ ਕੀਤਾ।

About Post Author

Share and Enjoy !

Shares

Leave a Reply

Your email address will not be published.