ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ‘ਚ ਮੋਟਰਸਾਈਕਲ ਸਵਾਰ ਹੋਇਆ ਜ਼ਖਮੀ  ਰੋਂਗ ਸਾਈਡ ਤੋਂ ਆ ਰਿਹਾ ਸੀ ਟਰੈਕਟਰ ਟਰਾਲੀ 

Share and Enjoy !

Shares
ਨਵਾਂਸ਼ਹਿਰ /ਕਾਠਗੜ੍ਹ(ਜਤਿੰਦਰ ਪਾਲ ਸਿੰਘ ਕਲੇਰ ) ਦਿਨ ਪ੍ਰਤੀ ਦਿਨ ਰੋਂਗ ਸਾਈਡ ਤੋਂ ਹਾਈਵੇ ਮਾਰਗ ‘ਤੇ ਵਾਹਨਾਂ ਦੀ ਆਵਾਜਾਈ ਵਧਣ ਕਾਰਨ ਰੋਜ਼ਾਨਾ ਹੀ ਹਾਦਸਿਆਂ ਦੀ ਗਿਣਤੀ ਵੀ ਵਧਦੀ ਹੀ ਜਾ ਰਹੀ ਹੈ ਪਰ ਪੁਲਿਸ ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ।  ਲੋਕਾਂ ਵੱਲੋਂ ਰੋਂਗ ਸਾਈਡ ਆਉਣ  ਦੇ ਚਲਦਿਆਂ ਹੀ ਅੱਜ ਚੰਡੀਗੜ੍ਹ-ਨਵਾਂਸ਼ਹਿਰ ਹਾਈਵੇ ਮਾਰਗ ‘ਤੇ ਪਿੰਡ ਜਮੀਤਗੜ੍ਹ  ਦੇ ਨਜ਼ਦੀਕ  ਰੋਂਗ ਸਾਈਡ ਆ ਰਹੇ ਇੱਕ ਟਰੈਕਟਰ-ਟਰਾਲੀ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ।
       ਹਾਦਸੇ ਵਾਲੀ ਥਾਂ  ‘ਤੇ ਜਾਣਕਾਰੀ ਦਿੰਦੇ ਹੋਏ ਜਖਮੀ  ਮੋਟਰਸਾਈਕਲ ਸਵਾਰ ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਪਿੰਡ ਤੋਂ ਬਲਾਚੌਰ ਸਾਈਡ ਨੂੰ ਜਾ ਰਿਹਾ ਸੀ ਅਤੇ
ਜਦੋਂ ਆਪਣੇ ਪਿੰਡ ਤੋਂ ਥੋੜੀ ਜਿਹੀ ਅੱਗੇ ਗਿਆ ਤਾਂ ਪਨਿਆਲੀ ਮੰਡ ਤੋਂ ਇੱਕ ਟਰੈਕਟਰ ਟਰਾਲੀ ਰੋਂਗ ਸਾਈਡ ਆ ਰਹੀ ਸੀ ਜਿਸ ਨੇ ਇਕਦਮ ਉਸ ਵੱਲ ਨੂੰ ਕੱਟ ਮਾਰ ਦਿੱਤਾ ਤੇ ਉਸ ਦਾ ਮੋਟਰਸਾਈਕਲ ਟਰੈਕਟਰ ਦੇ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੁਰਦੀਪ ਸਿੰਘ ਜਖਮੀ ਹੋ ਗਿਆ ਜਿਸ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਨੇ ਇਲਾਜ ਲਈ ਬਲਾਚੌਰ ਦੇ ਹਸਪਤਾਲ ਵਿਖੇ ਪਹੁੰਚਾਇਆ। ਇਸ ਹਾਦਸੇ ਵਿੱਚ ਮੋਟਰਸਾਈਕਲ ਵੀ ਨੁਕਸਾਨਿਆ ਗਿਆ।

About Post Author

Share and Enjoy !

Shares

Leave a Reply

Your email address will not be published.