ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲੇ ਦੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਕੀਤੀ ਮੀਟਿੰਗ

Share and Enjoy !

Shares

– ਵਿਕਾਸ ਦੇ ਕੰਮਾਂ ਵਿਚ ਅਧਿਕਾਰੀਆਂ ਨੂੰ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

(ਸੁਰਿੰਦਰ ਸਿੰਘ ਸਿੱਧੂ) ਤਰਨ ਤਾਰਨ। ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ, ਡੀਡੀਪੀਓ ਸਤੀਸ਼ ਕੁਮਾਰ, ਜ਼ਿਲਾ ਭਲਾਈ ਅਫਸਰ ਵਿਕਰਮਜੀਤ ਸਿੰਘ, ਡੀ.ਐੱੱਸ.ਐੱੱਸ.ਓ. ਡਾ. ਕੀਰਤਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ  ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।  ਉਨਾਂ ਵਿਕਾਸ ਦੇ ਕੰਮਾਂ ਜਿਵੇਂ ਕਿ ਸੜਕਾਂ ਦੀ ਉਸਾਰੀ/ਮੁਰੰਮਤ,  ਸੀਵਰੇਜ, ਸਾਫ-ਸਫਾਈ ਸਮੇਤ ਪਿੰਡਾਂ ਵਿਚ ਗਲੀਆਂ, ਨਾਲੀਆਂ, ਐੱੱਲਈਡੀ ਲਾਈਟਾਂ, ਛੱਪੜਾਂ, ਪਾਰਕਾਂ, ਸਟੇਡੀਅਮਾਂ ਆਦਿ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜ਼ਿਲੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਸੌਂਪਣ ਨੂੰ ਕਿਹਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਵੈਸਟ ਮੈਨਜਮੈਂਟ, ਮਨਰੇਗਾ ਸਕੀਮ, ਮਨਰੇਗਾ ਜਾਬ ਕਾਰਡ, ਪੈਨਸ਼ਨ ਸਕੀਮ, ਸ਼ਗਨ ਸਕੀਮ, ਪੋਸਟ ਮੈਟਰਿਕ ਸਕਾਲਰਸ਼ਿਪ ਆਦਿ ਸਕੀਮਾਂ ਦੇ ਲਾਭਪਾਤਰੀਆਂ ਨੂੰ ਹੁਣ ਤੱਕ ਦਿੱਤੇ ਗਏ ਲਾਭਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਨਾਲ ਹੀ ਅਧਿਕਾਰੀਆਂ ਨੂੰ ਪੈਡਿੰਗ ਐਪਲੀਕੇਸ਼ਨਾ ਦਾ ਵੀ ਨਿਪਟਾਰਾ ਜਲਦੀ ਕਰਨ ਲਈ ਕਿਹਾ।

ਇਸ ਮੌਕੇ ਉਨਾਂ ਸਮੂਹ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ ਅਤੇ ਕਿਹਾ ਕਿ ਕਿਸੇ ਵੀ ਕੰਮ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇ। ਉਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕੰਮਾਂ ਦੀ ਸਮੇਂ ਸਮੇਂ ਸਿਰ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ ਜਾਵੇ ਤਾਂ ਜੋ ਸਾਰੇ ਕੰਮ ਸਹੀ ਢੰਗ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।ਇਸ ਦੌਰਾਨ ਉਨਾਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਅਤੇ ਲੋਕਾਂ ਨੂੰ ਸੇਵਾ ਕੇਂਦਰਾਂ ਵਿਚ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।

About Post Author

Share and Enjoy !

Shares

Leave a Reply

Your email address will not be published.