ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ ਤੋਂ ਕੀਤਾ ਜਾ ਰਿਹਾ ਸ਼ੁਰੂ

Share and Enjoy !

Shares

– ਦੁੱਧ ਉਤਪਾਦਕ ਪ੍ਰੋਗਰਾਮ ‘ਚ ਦਾਖਲਾ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲੈਣ ਲਾਹਾ – ਡਿਪਟੀ ਡਾਇਰੈਕਟਰ ਬਲਵਿੰਦਰ ਸਿੰਘ
(ਬਿਊਰੋ ਚੈਕ ਪੋਸਟ) ਲੁਧਿਆਣਾ।
ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਕਾਉਸਲਿੰਗ ਭਲਕੇ 07 ਜੁਲਾਈ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿਚ ਕੀਤੀ ਜਾਵੇਗੀ। ਉਨਾਂ ਦਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ। ਡਿਪਟੀ ਡਾਇਰੈਕਟਰ ਵੱਲੋਂ ਚਾਹਵਾਨ ਸਿਖਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਦਸਤਾਵੇਜ, ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਦਫਤਰ ਵਿਖੇ ਸੰਪਰਕ ਕਰਨ। ਉਨਾ ਅੱਗੇ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਉਨਾਂ ਸਮੂਹ ਚਾਹਵਾਨ ਸਿਖਿਆਰਥੀਆਂ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਸਿਖਲਾਈ ਪ੍ਰੋਗਰਾਮ ਵਿਚ ਦਾਖਲਾ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਹਾ ਲੈਣ। ਵਧੇਰੇ ਜਾਣਕਾਰੀ ਲੈਣ ਕੰਮ ਵਾਲੇ ਦਿਨ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Post Author

Share and Enjoy !

Shares

Leave a Reply

Your email address will not be published.