ਦਸਵੀ ਕਲਾਸ ਦੇ ਪਹਿਲੀ ਟਰਮ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Share and Enjoy !

Shares

(ਕੌਸ਼ਲ ਮੱਲਾ) ਹਠੂਰ। ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੇ ਦਸਵੀ ਕਲਾਸ ਦੇ ਵਿਦਿਆਰਥੀਆ ਦਾ ਪਹਿਲੀ ਟਰਮ ਦਾ ਨਤੀਜਾ 100 ਪ੍ਰਤੀਸਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਦੀ ਪਿ੍ਰੰਸੀਪਲ ਪਰਮਜੀਤ ਕੌਰ ਮੱਲਾ ਨੇ ਕਿਹਾ ਕਿ ਦਸਵੀ ਕਲਾਸ ਦੇ ਕੁੱਲ 76 ਵਿਦਿਆਰਥੀਆ ਨੇ ਇਮਤਿਹਾਨ ਦਿੱਤਾ ਸੀ। ਜਿਨਾਂ ਵਿਚੋਂ 11 ਵਿਦਿਆਰਥੀਆਂ ਨੇ 90 ਪ੍ਰਤੀਸਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਜਿਨਾ ਵਿਚ ਨਵਜੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਰਾਮਾ ਨੇ 94 ਪ੍ਰਤੀਸਤ, ਹਰਨੀਤ ਕੌਰ ਪੁੱਤਰੀ ਕੁਲਵੰਤ ਸਿੰਘ ਬੁੱਟਰ ਕਲਾਂ ਨੇ 93.6% ਅਤੇ ਗਗਨਦੀਪ ਕੌਰ ਪੁੱਤਰੀ ਰੇਸਮ ਸਿੰਘ ਕੁੱਸਾ ਨੇ 91.6% ਪ੍ਰਤੀਸਤ ਅੰਕ ਪ੍ਰਾਪਤ ਕੀਤੇ ਹਨ। ਉਨਾ ਕਿਹਾ ਕਿ ਇਨਾ ਵਿਦਿਆਰਥਣਾ ਨੇ ਮੁੱਢਲੀਆ ਪੁਜੀਸਨਾ ਪ੍ਰਾਪਤ ਕਰਕੇ ਜਿਥੇ ਸਕੂਲ ਦਾ ਨਾਮ ਰੌਸਨ ਕੀਤਾ ਹੈ ਉੱਥੇ ਆਪਣਾ ਅਤੇ ਆਪਣੇ ਮਾਪਿਆ ਦਾ ਨਾਮ ਵੀ ਰੌਸਨ ਕੀਤਾ ਹੈ। ਇਸ ਮੌਕੇ ਚੇਅਰਮੈਨ ਜਗਜੀਤ ਸਿੰਘ ਯੂ ਐਸ ਏ ਨੇ ਕਿਹਾ ਕਿ ਵਿਦਿਆਰਥੀਆ ਵੱਲੋ ਪੁਜੀਸਨਾ ਪ੍ਰਾਪਤ ਕਰਨ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਨੂੰ ਜਾਦਾ ਹੈ। ਜਿਨਾ ਨੇ ਕੋਰੋਨਾ ਕਾਲ ਦੌਰਾਨ ਵੀ ਆਨਲਾਇਨ ਕਲਾਸਾ ਲਾ ਕੇ ਵਿਦਿਆਰਥੀਆ ਨੂੰ ਤਨਦੇਹੀ ਨਾਲ ਪੜਾਇਆ ਹੈ। ਇਸ ਮੌਕੇ ਉਨਾ ਨਾਲ ਵਾਇਸ ਪਿੰ੍ਰਸੀਪਲ ਕਸ਼ਮੀਰ ਸਿੰਘ, ਚੇਅਰਮੈਨ ਡਾ: ਚਮਕੌਰ ਸਿੰਘ, ਭਾਈ ਨਿਰਮਲ ਸਿੰਘ ਖਾਲਸਾ ਮੀਨੀਆ, ਹਰਪਾਲ ਸਿੰਘ ਮੱਲਾ, ਧਾਰਮਿਕ ਅਧਿਆਪਕ ਇੰਦਰਜੀਤ ਸਿੰਘ ਰਾਮਾ, ਹਰਦੀਪ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਅਤੇ ਸਕੂਲ ਦਾ ਸਟਾਫ  ਹਾਜ਼ਰ ਸੀ।

About Post Author

Share and Enjoy !

Shares

Leave a Reply

Your email address will not be published.