ਦਿ ਰੌਇਲ ਗਰੁੱਪ ਆਫ ਬੋੜਾਵਾਲ ਐਮਏ ਇੰਗਲਿਸ਼ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Share and Enjoy !

Shares

(ਗੁਰਵਿੰਦਰ ਸਿੰਘ ਚਹਿਲ) ਹੀਰੋ ਖੁਰਦ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਐਮ.ਏ.ਇੰਗਲਿਸ਼ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਦਿ ਰੌਇਲ ਗਰੁੱਪ ਆਫ ਬੋੜਾਵਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ । ਅੰਗਰੇਜ਼ੀ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਬੇਅੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਗਗਨਦੀਪ ਕੌਰ ਨੇ 97.05 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ , ਇਸੇ ਤਰਾਂ ਬਲਵਿੰਦਰ ਸਿੰਘ ਨੇ 92.05 ਫੀਸਦੀ ਨੰਬਰ ਹਾਸਲ ਕਰਕੇ ਦੂਸਰਾ ਸਥਾਨ ਅਤੇ ਅਮਨਦੀਪ ਕੌਰ ਨੇ 90.05 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਜਦਕਿ ਬਾਕੀ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਆਪਣੀ ਕਲਾਸ ਪਾਸ ਕੀਤੀ । ਕਾਲਜ ਪਿ੍ਰੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਵਿਦਿਆਰਥੀਆਂ ,ਮਾਪਿਆ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਇਹ ਸ਼ਾਨਦਾਰ ਪ੍ਰਾਪਤੀਆਂ ਹੋ ਸਕੀਆਂ ਹਨ । ਕਾਲਜ ਦੇ ਡੀਨ ਓਪ੍ਰੇਸ਼ਨਜ ਪ੍ਰੋਫੈਸਰ ਸੁਰਜਨ ਸਿੰਘ ਨੇ ਕਿਹਾ ਕਿ ਅੰਗਰੇਜ਼ੀ ਵਿਭਾਗ ਦੇ ਨਤੀਜੇ ਹਮੇਸ਼ਾਂ ਸ਼ਾਨਦਾਰ ਹੀ ਰਹੇ ਹਨ । ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ । ਕਾਲਜ ਵਿੱਚ ਨਵੇਂ ਸੈਸ਼ਨ ਦੇ ਦਾਖਲੇ ਸ਼ੁਰੂ ਹੋ ਚੁਕੇ ਹਨ । ਇਸ ਮੌਕੇ ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ ਅਤੇ ਸਹਾਇਕ ਪ੍ਰੋਫੈਸਰ ਰਮਨਦੀਪ ਕੌਰ ਆਦਿ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.