– ਭਾਜਪਾ ਆਪਣੇ ਦਮ ਤੇ ਲੜੇਗੀ ਨਗਰ ਕੌਂਸਲ ਚੋਣਾਂ – ਬੀਜੇਪੀ ਆਗੂ
ਸੰਗਰੂਰ (ਜਗਸੀਰ ਲੌਂਗੋਵਾਲ) : ਆਗਾਮੀ ਨਗਰ ਕੌਂਸਲ ਚੋਣਾਂ ਨੂੰ ਲੈਕੇ ਭਾਜਪਾ ਕਾਰਜਕਾਰਨੀ ਅਤੇ ਸੀਨੀਅਰ ਆਗੂਆਂ ਦੀ ਜਰੂਰੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਹੋਈ। ਜਿਸ ਵਿਚ ਚੋਣਾਂ ਸਬੰਧੀ ਭਾਜਪਾ ਆਗੂਆਂ ਨੇ ਵਿਚਾਰ ਚਰਚਾ ਕੀਤੀ। ਇਸ ਮੀਟਿੰਗ ਵਿਚ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਭਾਜਪਾ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਚੋਣ ਦੇ ਇੰਚਾਰਜ ਅਸ਼ੋਕ ਭਾਰਤੀ, ਸਹਿ ਇੰਚਾਰਜ ਜਗਦੀਸ਼ ਜੱਗਾ ਬੀਜੇਪੀ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਅਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਖੰਨਾ ਨੇ ਕਿਹਾ ਕਿ ਜਲਦੀ ਹੀ ਸੰਗਰੂਰ ਸ਼ਹਿਰ ਦੇ ਸੀਨੀਅਰ ਆਗੂਆਂ ਅਤੇ ਚੁਣੇ ਹੋਏ ਕੌਂਸਲਰਾਂ ਨਾਲ ਸਲਾਹ ਮਸ਼ਵਰਾ ਕਰਕੇ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ ਸ਼ਹਿਰ ਦੇ 29 ਵਾਰਡਾਂ ਵਿਚ ਉਮੀਦਵਾਰਾਂ ਦਾ ਪੈਨਲ ਤਿਆਰ ਕਰੇਗੀ ਅਤੇ ਉਸ ਪੈਨਲ ਤੋਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ, ਤਾਂ ਜੋ ਪਾਰਟੀ ਚੋਣਾਂ ਵਿਚ ਜਿੱਤ ਦਾ ਝੰਡਾ ਲਹਿਰਾ ਸਕੇ ਸ਼੍ਰੀ ਖੰਨਾ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਚਾਹੀਦਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਜੋ ਹਰ ਫਰੰਟ ਤੇ ਫੇਲ ਸਾਬਤ ਹੋ ਰਹੀ ਹੈ, ਉਸਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਅਤੇ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ, ਰੋਜਾਨਾ ਲੁੱਟਾਂ ਖੋਹਾਂ, ਕਤਲ ਅਤੇ ਨਫਰਤ ਫੈਲ ਰਹੀ ਹੈ ਅਤੇ ਸਰਕਾਰ ਇਨ੍ਹਾਂ ਨੂੰ ਰੋਕਣ ਵਿਚ ਨਾਕਾਮ ਸਾਬਿਤ ਹੋ ਰਹੀ ਹੈ।
ਅਸ਼ੋਕ ਭਾਰਤੀ, ਜਗਦੀਸ਼ ਜੱਗਾ ਅਤੇ ਰਣਦੀਪ ਦਿਓਲ ਨੇ ਕਿਹ ਕਿ ਜਿਨ੍ਹਾਂ ਵਾਅਦਿਆਂ ਦੇ ਦਮ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਰਕਾਰ ਬਣਾਈ, ਉਨ੍ਹਾਂ ਨੂੰ ਪੂਰਾ ਕਰਨ ਵਿਚ ਨਾਕਾਮ ਦਿਖਾਈ ਦੇ ਰਹੀ ਹੈ’ ਅਜਿਹੇ ਵਿਚ ਪੰਜਾਬ ਦੇ ਲੋਕ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਤੇ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਲੋਕਾਂ ਨੰੂ ਬਿਜਲੀ ਦੇ ਵੱਡੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨਾਲ ਇਕੱਲੇ ਆਮ ਲੋਕ ਹੀ ਨਹੀਂ, ਬਲਿਕ ਕਿਸਾਨ, ਉਦਯੋਗਪਤੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾ ਕਿਹਾ ਕਿ ਬਿਜਲੀ ਕੱਟਾਂ ਦੇ ਖਿਲਾਫ ਭਾਜਪਾ ਵੱਲੋਂ 5 ਮਈ ਨੂੰ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਵਿਚ ਵੱਡੀ ਗਿਣਤੀ ਭਾਜਪਾ ਵਰਕਰ ਪੁੱਜਣਗੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਕਾਲੜਾ, ਸਰਜੀਵਨ ਜਿੰਦਲ, ਸੁਨੀਲ ਗੋਇਲ ਡਿੰਪਲ, ਕੈਪਟਨ ਰਾਮ ਸਿੰਘ, ਜੋਗੀ ਰਾਮ ਸਾਹਨੀ, ਟਿੰਕੂ ਧਰਮਿੰਦਰ ਸਿੰਘ, ਭਾਜਪਾ ਸੰਗਰੂਰ ਮੰਡਲ ਪ੍ਰਧਾਨ ਰੋਮੀ ਗੋਇਲ, ਇੰਦਰਜੀਤ ਬਾਬਾ, ਗੁਰਦੇਵ ਗਰਗ, ਵਿਸ਼ਾਲ ਗਰਗ, ਸੰਜੀਵ ਕੁਮਾਰ ਲੱਕੀ, ਬਲਵੀਰ ਸਿੰਘ ਫੱਗੂਵਾਲਾ ਤੇ ਡਾ.ਮੱਖਣ ਸਿੰਘ ਮੌਜੂਦ ਸਨ।