– ਲੋਕ ਘਰਾਂ ਅਤੇ ਦੁਕਾਨਾਂ ਦਾ ਕੂੜਾ ਜਨਤਕ ਥਾਵਾਂ ‘ਤੇ ਨਾ ਸੁੱਟਣ :- ਬਾਂਸਲ
(ਲਵਪ੍ਰੀਤ ਬਣਵਾਲਾ) ਸੁਤਰਾਣਾ
: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੋਂਸਲ ਸਮਾਣਾ ਵੱਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੱਜ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨਗਰ ਕੋਂਸਲ ਸਮਾਣਾ ਦੇ ਪ੍ਰਧਾਨ ਸ੍ਰੀ ਕਪੂਰ ਚੰਦ ਬਾਂਸਲ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਸੜਕਾਂ ਦੇ ਆਲੇ-ਦੁਆਲੇ ਜਾਂ ਜਨਤਕ ਥਾਵਾਂ ‘ਤੇ ਨਾ ਸੁੱਟਣ। ਉਨ੍ਹਾਂ ਕਿਹਾ ਕਿ ਕੂੜੇ ਨੂੰ ਗਿੱਲੇ ਅਤੇ ਸੁੱਕੇ ਕੂੜੇ ਵਿੱਚ ਵੱਖ-ਵੱਖ ਛਾਂਟ ਕੇ ਅਲੱਗ-ਅਲੱਗ ਡਸਟਬੀਨਾਂ ਵਿੱਚ ਰੱਖਿਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੋਂਸਲ ਸਮਾਣਾ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਲਈ ਆਉਣ ਵਾਲੀਆਂ ਰਿਕਸ਼ਾ ਰੇਹੜੀਆਂ ਜਾਂ ਟਾਟਾ ਏਸ ਵਿੱਚ ਹੀ ਕੂੜਾ ਪਾਇਆ ਜਾਵੇ, ਤਾਂ ਜੋ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਾ-ਭਰਾ ਬਣਾਇਆ ਜਾ ਸਕੇ।ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕ੍ਰਿਸ਼ਨਾ ਬਸਤੀ ਵਿਖੇ ਨਗਰ ਕੋਂਸਲ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਬਣਾਈ ਰੱਖਣਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਸਮਾਣਾ ਸ਼ਹਿਰ ਨੂੰ ਸਵੱਛ ਅਤੇ