
(ਜਗਸੀਰ ਲੌਂਗੋਵਾਲ) ਸੰਗਰੂਰ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ ਨੇ ਖੜਕਲ ਕਲਾਂ ਪੁੱਜਕੇ ਅਪਣੀ ਜਿੱਤ ਨੂੰ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਬੀਬੀ ਭਰਾਜ ਨੇ ਕਿਹਾ ਕਿ ਸ਼ਹੀਦਾਂ ਦੇ ਖੂਨ ਨਾਲ ਪ੍ਰਾਪਤ ਕੀਤੀ ਆਜਾਦੀ ਲਾਲ ਬੱਤੀਆਂ ਵਾਲੇ ਰਵਾਇਤੀ ਪਾਰਟੀਆਂ ਦੇ ਆਗੂਆਂ ਤੱਕ ਹੀ ਸੀਮਤ ਹੋ ਕੇ ਰਹਿ ਗਈ। ਆਮ ਆਦਮੀ ਪਾਰਟੀ ਨੇ ਸ਼ਹੀਦਾਂ ਵਲੋਂ ਪ੍ਰਾਪਤ ਕੀਤੀ ਅਜਾਦੀ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਬੀੜਾ ਚੁੱਕਿਆ ਹੋਇਆ ਹੈ ਤੇ ਹੁਣ ਪੰਜਾਬ ਦੇ ਸੂਝਵਾਨ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਗਵੰਤ ਮਾਨ ਦੀ ਅਗਵਾਈ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਲੋਕਾਂ ਤੱਕ ਅਜਾਦੀ ਨੂੰ ਪਹੁੰਚਾਉਣ ਦੇ ਰਾਹ ਵਿੱਚ ਰੋੜਾ ਬਣੇ ਲੀਡਰਾਂ ਨੂੰ ਹੁਣ ਪੰਜਾਬ ਦੇ ਲੋਕਾਂ ਨੇ ਇੱਕ ਪਾਸੇ ਕਰ ਦਿੱਤਾ ਹੈ। ਪੰਜਾਬ ਵਿੱਚ ਲੋਕਾਂ ਦੀ ਖੁਸਹਾਲੀ ਦਾ ਸੂਰਜ ਚੜਨ ਜਾ ਰਿਹਾ ਹੈ। ਭਰਾਜ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਆਓ ਸਾਰੇ ਮਿਲ ਕੇ ਪੰਜਾਬ ਨੂੰ ਮੁੜ ਖੁਸਹਾਲੀ ਦੇ ਰਾਹ ਪਾਈਏ।
\