ਨਵੇਂ ਭਰਤੀ ਹੋਣ ਵਾਲੇ 1090 ਪਟਵਾਰੀਆਂ ਨੂੰ ਆਮ ਆਦਮੀ ਸਰਕਾਰ ਲਾ ਰਹੀ ਲਾਰੇ-ਲੱਪੇ! : ਜੋਗਿੰਦਰ ਸਿੰਘ

Share and Enjoy !

Shares

(ਬਿਊਰੋ ਚੈਕ ਪੋਸਟ) ਮਾਨਸਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਧੇ ਕੀਤੇ ਗਏ। ਪੰਜਾਬ ਦੇ ਲੋਕਾਂ ਨੇ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਤੇ ਭਰੋਸਾ ਕੀਤਾ ਅਤੇ 92 ਸੀਟਾਂ ਦੀ ਵੱਡੀ ਜਿੱਤ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਭ ਤੋਂ ਪਹਿਲਾ ਐਲਾਨ ਕੀਤਾ ਕਿ ਉਹ ਆਪਣਾ ਹਰਾ ਪੈੱਨ ਬੇਰੋਜਗਾਰਾਂ ਨੂੰ ਨੌਕਰੀ ਦੇਣ ਲਈ ਚਲਾਉਣਗੇ। ਸਰਕਾਰ ਦੇ 50 ਦਿਨ ਪੂਰੇ ਹੋ ਚੁੱਕੇ ਹਨ ਪਰ ਹੁਣ ਤਕ ਮੌਜੂਦਾ ਆਪ ਸਰਕਾਰ ਨੇ 1152 ਮਾਲ ਪਟਵਾਰੀ, ਜਿਲੇਦਾਰ ਤੇ ਨਹਿਰੀ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ। ਇਹ ਭਰਤੀ ਕਾਂਗਰਸ ਸਰਕਾਰ ਦੇ ਸਮੇਂ ਪੂਰੀ ਹੋ ਚੁੱਕੀ ਸੀ ਪਰ ਚੋਣ ਜਾਬਤਾ ਲੱਗਣ ਕਾਰਨ ਨਿਯੁਕਤੀ ਪੱਤਰ ਜਾਰੀ ਨਹੀਂ ਹੋ ਸਕੇ। ਇਹਨਾਂ 1152 ਪਟਵਾਰੀਆਂ ਦੀ ਭਰਤੀ ਦਾ ਇਸਤਿਹਾਰ ਅਧੀਨ ਸੇਵਾਵਾਂ ਚੋਣ ਬੋਰਡ ਮੁਹਾਲੀ ਵੱਲੋਂ ਜਨਵਰੀ 2021 ਵਿਚ ਜਾਰੀ ਕੀਤਾ ਗਿਆ ਸੀ। ਪਟਵਾਰੀ ਪ੍ਰੀਖਿਆ ਪਾਸ ਉਮੀਦਵਾਰਾਂ ਵਲੋਂ ਮੌਜੂਦਾ ਸਰਕਾਰ ਦੇ ਸਾਰੇ ਵਿਧਾਇਕਾਂ ਨੂੰ ਵੱਖ-ਵੱਖ ਜਿਲਿਆਂ ’ਚ ਬੇਨਤੀ ਪੱਤਰ ਵੀ ਦਿੱਤੇ ਗਏ। ਇਸ ਤੋਂ ਇਲਾਵਾ ਪਿਛਲੇ ਦਿਨੀਂ ਮੋਹਾਲੀ ਅਤੇ ਫਿਰ ਸੰਗਰੂਰ ਰਿਹਾਇਸ ਵਿੱਚ ਉਮੀਦਵਾਰਾਂ ਦੇ ਵਫਦ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਭਰਤੀ ਪ੍ਰਕਿਰਿਆ ਪੂਰੀ ਕਰਨ ਲਈ ਮੁਲਾਕਾਤ ਵੀ ਕੀਤੀ ਗਈ ਸੀ। ਇਸ ਸਬੰਧ ਵਿੱਚ ਪਟਵਾਰੀ ਪ੍ਰੀਖਿਆ ਪਾਸ ਉਮੀਦਵਾਰਾਂ ਵੱਲੋਂ ਮਾਲ ਮੰਤਰੀ ਬ੍ਰਹਮ ਸੰਕਰ ਜਿੰਪਾ ਨਾਲ 2-3 ਵਾਰ ਮੁਲਾਕਾਤ ਕੀਤੀ ਜਾ ਚੁੱਕੀ ਹੈ। ਸਰਕਾਰ ਵੱਲੋਂ ਭਰਤੀ ਨੂੰ ਪੂਰਾ ਕਰਨ ਲਈ ਇਕ ਮਹੀਨੇ ਦਾ ਸਮਾਂ ਮੰਗਿਆ ਗਿਆ ਸੀ ਪਰ ਇਕ ਮਹੀਨੇ ਤੋਂ ਉੱਪਰ ਸਮਾਂ ਬੀਤ ਜਾਣ ਤੇ ਵੀ ਸਰਕਾਰ ਨੇ ਅਜੇ ਤੱਕ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ। ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਕਮੀ ਹੈ। ਕੁੱਲ 4716 ਪਟਵਾਰੀਆਂ ਦੀਆਂ ਪੋਸਟਾਂ ਤੇ ਸਿਰਫ 1700 ਦੇ ਲਗਭਗ ਪਟਵਾਰੀ ਕੰਮ ਕਰ ਰਹੇ ਹਨ, ਜਿਸ ਕਰਕੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਾਫੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਟਾਫ ਦੀ ਭਾਰੀ ਕਮੀ ਕਰਕੇ ਪੰਜਾਬ ਵਿੱਚ ਮੌਜੂਦਾ ਪਟਵਾਰੀਆਂ ਅਤੇ ਕਾਨੂੰਗੋਆਂ ਦੀ ਹੜਤਾਲ ਵੀ ਚੱਲ ਰਹੀ ਹੈ। ਪਰ ਇਸ ਸਭ ਦੇ ਬਾਵਜੂਦ ਸਰਕਾਰ ਦਾ ਇਸ ਪਾਸੇ ਕੋਈ ਖਾਸ ਧਿਆਨ ਨਹੀਂ। ਦੋ-ਦੋ ਪ੍ਰੀਖਿਆ ਪਾਸ ਕਰ ਚੁੱਕੇ ਉਮਦੀਵਾਰ ਦਰ ਦਰ ਧੱਕੇ ਖਾ ਰਹੇ ਹਨ।ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪਟਵਾਰੀ ਭਰਤੀ ਤੋਂ ਬਹੁਤ ਬਾਅਦ ਆਉਣ ਵਾਲੀਆਂ ਭਾਰਤੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਕਰਕੇ ਹੁਣ ਪਟਵਾਰੀ ਪ੍ਰੀਖਿਆ ਪਾਸ ਉਮੀਦਵਾਰਾਂ ਨੇ ਪੰਜਾਬ ਸਰਕਾਰ ਖਿਲਾਫ ਸੰਘਰਸ ਸੁਰੂ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਸਬੰਧੀ ਜਿਲਾ ਪੱਧਰ ਤੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਮੀਦਵਾਰਾਂ ਦਾ ਕਹਿਣਾ ਹੈ ਕਿ ਸਰਕਾਰ ਜਲਦੀ ਤੋਂ ਜਲਦੀ ਨਿਯੁਕਤੀ ਪੱਤਰ ਜਾਰੀ ਕਰੇ ਨਹੀਂ ਉਹ ਵੱਡਾ ਸੰਘਰਸ ਉਲੀਕਣਗੇ।

About Post Author

Share and Enjoy !

Shares

Leave a Reply

Your email address will not be published.