ਨਵੇਂ ਰੂਟਾਂ ਦੇ ਮੱਦੇਨਜ਼ਰ ਪੀ.ਆਰ.ਟੀ.ਸੀ. ਆਪਣੇ ਬੇੜੇ ’ਚ ਸ਼ਾਮਲ ਕਰੇਗੀ ਨਵੀਆਂ 219 ਬੱਸਾਂ : ਲਾਲਜੀਤ ਸਿੰਘ ਭੁੱਲਰ

Share and Enjoy !

Shares

– ਕਿਲੋਮੀਟਰ ਸਕੀਮ ਅਧੀਨ ਚੱਲਣਗੀਆਂ ਨਵੀਆਂ ਬੱਸਾਂ
(ਰਣਜੀਤ ਕਲਸੀ/ਗੁਰਵਿੰਦਰ ਸਿੰਘ ਮੋਹਾਲੀ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਬੱਸ ਰੂਟ ਪਰਮਿਟਾਂ ਦੇ ਸਨਮੁਖ ਪੀ.ਆਰ.ਟੀ.ਸੀ. ਵੱਲੋਂ ਲੋਕਾਂ ਦੀ ਸਹੂਲਤ ਲਈ ਆਪਣੇ ਬੇੜੇ ਵਿੱਚ 219 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਨਵੇਂ ਰੂਟਾਂ ਲਈ ਪੀ.ਆਰ.ਟੀ.ਸੀ. ਨੂੰ ਹੋਰ ਨਵੀਆਂ ਬੱਸਾਂ ਦੀ ਜਰੂਰਤ ਸੀ ਜਿਸ ਕਰਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 219 ਸਧਾਰਣ ਨਵੀਆਂ ਬੱਸਾਂ ਸਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਪ੍ਰਵਾਨਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੇ ਦਿੱਤੀ ਗਈ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਵਿੱਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦੀ ਪ੍ਰਕਿਰਿਆ ਅਰੰਭ ਦਿੱਤੀ ਗਈ ਹੈ ਅਤੇ ਟੈਂਡਰ ਕੱਢਿਆ ਜਾ ਚੁੱਕਾ ਹੈ ਜਿਸ ਦੀ ਆਖਰੀ ਤਰੀਕ 2 ਅਗਸਤ ਹੈ। ਮੰਤਰੀ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਦਾ ਆਪ੍ਰੇਟਰ/ਬੱਸ ਮਾਲਕ ਪੀ.ਆਰ.ਟੀ.ਸੀ. ਨੂੰ ਮੁਕੰਮਲ ਤੌਰ ‘ਤੇ ਨਵੀਂ ਬੱਸ ਮੁਹੱਈਆ ਕਰਵਾਏਗਾ। ਬੱਸ ਦੇ ਰੱਖ-ਰਖਾਅ/ਡਰਾਈਵਰ/ਇੰਸ਼ੋਰੈਂਸ/ਲੋਨ ਦੀ ਅਦਾਇਗੀ ਆਦਿ ਦੀ ਜ ਿੰਮੇਵਾਰੀ ਆਪ੍ਰੇਟਰ/ਬੱਸ ਮਾਲਕ ਦੀ ਹੋਵੇਗੀ ਜਿਸ ਬਦਲੇ ਆਪ੍ਰੇਟਰ/ਬੱਸ ਮਾਲਕ ਨੂੰ ਟੈਂਡਰ ਵਿੱਚ ਆਏ ਘੱਟੋ-ਘੱਟ ਰੇਟ ਅਨੁਸਾਰ ਉਸ ਦੀ ਬੱਸ ਵੱਲੋਂ ਤੈਅ ਕੀਤੇ ਗਏ ਕਿਲੋਮੀਟਰਾਂ ਦੇ ਆਧਾਰ ‘ਤੇ ਹਰੇਕ ਮਹੀਨੇ ਅਦਾਇਗੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਬੱਸ ਲਈ ਸਿਰਫ ਕੰਡਕਟਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਬੱਸ ਤੋਂ ਹੋਣ ਵਾਲੀ ਰੂਟ ਆਮਦਨ ਪੀ.ਆਰ.ਟੀ.ਸੀ. ਦੇ ਖਾਤੇ ਵਿੱਚ ਜਮਾ ਹੋਵੇਗੀ। ਇਨਾਂ 219 ਬੱਸਾਂ ਨਾਲ ਪੀ.ਆਰ.ਟੀ.ਸੀ. ਆਪਣੀ ਨਿਰਧਾਰਤ ਮਾਇਲੇਜ ਪੂਰੀ ਕਰਨ ਵਿੱਚ ਸਫਲ ਹੋਵੇਗੀ ਜਿਸ ਨਾਲ ਨਾ ਸਿਰਫ ਲੋਕਾਂ ਨੂੰ ਬਿਹਤਰ ਸਫਰ ਸਹੂਲਤ ਮੁਹੱਈਆ ਹੋਵੇਗੀ ਅਤੇ ਪੀ.ਆਰ.ਟੀ.ਸੀ. ਦੀ ਆਮਦਨ ਵਿੱਚ ਇਜਾਫਾ ਹੋਵੇਗਾ, ਸਗੋਂ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

About Post Author

Share and Enjoy !

Shares

Leave a Reply

Your email address will not be published.