ਨਵ-ਜਨਮੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਮਨਾਇਆ ਜਾ ਰਿਹਾ ਹੈ ਰਾਸ਼ਟਰੀ ਹਫਤਾ

Share and Enjoy !

Shares
ਨਵ ਜਨਮੇ ਬੱਚਿਆਂ ਵਿੱਚ ਖਤਰੇ ਦੇ ਚਿੰਨ੍ਹ ਹੋਣ ਤੋਂ ਤੁਰੰਤ ਕੀਤਾ ਜਾਵੇ ਡਾਕਟਰ ਨਾਲ ਸੰਪਰਕ -ਸਿਵਲ ਸਰਜਨ ਡਾ. ਅਮਰਜੀਤ ਕੌਰ
ਸੰਗਰੂਰ (ਜਗਸੀਰ ਸਿੰਘ) – ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅਨਿਲ ਗੋਇਲ ਅਤੇ ਸਿਵਲ ਸਰਜਨ ਡਾ. ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਟੀਕਾਕਰਣ ਅਫ਼ਸਰ ਡਾ. ਅੰਜੂ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਮਿਤੀ 15 ਤੋਂ 21 ਨਵੰਬਰ 2026 ਤੱਕ ਨਵਜਾਤ ਸ਼ਿਸ਼ੂ ਸਿਹਤ ਸੰਭਾਲ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਭਰ ਦੀਆਂ ਸਿਹਤ ਸੰਸਥਾਵਾਂ ‘ਚ ਜਾਗਰੁਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਅਮਰਜੀਤ ਕੌਰ ਨੇ ਦੱਸਿਆ ਕਿ ਇਸ ਹਫ਼ਤੇ  ਦੌਰਾਨ ਸਿਹਤ ਸਟਾਫ ਵੱਲੋ ਨਵ-ਜਨਮੇ ਬੱਚਿਆਂ ਵਾਲੇ ਘਰਾਂ ਵਿਚ ਜਾ ਕੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਬੇਸ਼ਕ ਪਿਛਲੇ ਕੁਝ ਸਮੇਂ ਦੋਰਾਨ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬੱਚਿਆਂ ਦੀ ਮੌਤ ਦਰ ਵਿਚ ਕਾਫੀ ਕਮੀ ਆਈ ਹੈ ਪ੍ਰੰਤੂ ਇਸ ਵਿਚ ਹੋਰ ਕਮੀ ਲਿਆਉਣ ਦੀ ਜਰੂਰਤ ਹੈ।
ਇਸ ਮੌਕੇ ਜਿਲਾ ਟੀਕਾਕਰਣ ਅਫ਼ਸਰ ਡਾ ਅੰਜੂ ਸਿੰਗਲਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵ-ਜੰਮੇ ਬੱਚੇ ਨੂੰ ਜਨਮ ਤੋਂ ਤੁਰੰਤ ਬਾਅਦ ਮਾਂ ਦੇ ਛਾਤੀ ‘ਤੇ ਰੱਖਣਾ, ਮਾਂ ਨਾਲ਼ੋਂ ਅੱਲਗ ਨਾ ਰੱਖਣਾ, ਬੱਚੇ ਦੇ ਸਿਰ ਅਤੇ ਪੈਰ ਨੂੰ ਢੱਕ ਕੇ ਰੱਖਣਾ, ਬੱਚੇ ਦੇ ਨਾੜੂਏ ਨੂੰ ਸੁੱਕਾ ਰੱਖਣਾ, ਜਨਮ ਤੋਂ ਤੁਰੰਤ ਬਾਅਦ ਬੱਚੇ ਨੂੰ ਮਾਂ ਦਾ ਦੁੱਧ ਦੇਣਾ,  ਜਨਮ ਤੋਂ ਬਾਅਦ ਟੀਕਾਕਰਨ,ਪਹਿਲੇ ਛੇ ਮਹੀਨੇ ਤੱਕ ਨਵ ਜਨਮੇ ਬੱਚਿਆਂ ਨੂੰ ਕੇਵਲ ਤੇ ਕੇਵਲ ਮਾਂ ਦਾ ਦੁੱਧ ਦੇਣਾ, ਪਖਾਨਾ ਜਾਣ ਤੋਂ ਬਾਦ ਅਤੇ ਬੱਚੇ ਨੂੰ ਫੀਡ ਦੇਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਨਾਲ ਧੋਣਾ ਆਦਿ ਬੱਚਿਆਂ ਦੀ ਸਿਹਤ ਸੰਭਾਲ਼ ਵਿੱਚ ਚੰਗਾ ਯੋਗਦਾਨ ਪਾਉਂਦਾ ਹੈ। ਉਹਨਾਂ ਕਿਹਾ ਕਿ ਬੱਚਿਆਂ ਦੇ ਜਨਮ ਤੋਂ ਬਾਅਦ ਬੱਚੇ ਵਿਚ ਖਤਰੇ ਦੇ ਚਿੰਨ੍ਹ ਜਿਵੇਂ ਬੱਚੇ ਵੱਲੋ ਮਾਂ ਦਾ ਦੁੱਧ ਲੈਣ ਵਿਚ ਮੁਸ਼ਕਿਲ, ਬੱਚੇ ਨੂੰ ਸਾਹ ਔਖਾ ਆਉਣਾ,ਬੱਚੇ ਦਾ ਸਰੀਰ ਜ਼ਿਆਦਾ ਗਰਮ ਜਾਂ ਜਿਆਦਾ ਠੰਡਾ ਹੋਣਾ, ਬੱਚੇ ਦਾ ਨਿਢਾਲ ਹੋਣ ਵਰਗੀਆਂ ਨਿਸ਼ਾਨੀਆ ਹੋਣ ਤੋਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਤਾਲਮੇਲ ਕੀਤਾ ਜਾਵੇ।

About Post Author

Share and Enjoy !

Shares

Leave a Reply

Your email address will not be published.