ਨਸ਼ਾ ਤਸੱਕਰਾਂ ਖ਼ਿਲਾਫ਼ ਚਲਾਈ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ 05 ਦੋਸ਼ੀ ਨੂੰ ਕੀਤਾ ਕਾਬੂ*

Share and Enjoy !

Shares

ਨਵਾਂਸ਼ਹਿਰ (ਸੰਜੀਵ ਕੁਮਾਰ ਬੌਬੀ)ਸ਼੍ਰੀ ਤੁਸ਼ਾਰ ਗੁਪਤਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਜੀ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਵੱਲੋਂ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ`ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਤੇ ਰੇਡ ਕੀਤੇ ਜਾ ਰਹੇ ਹਨ।

ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇਂ 05 ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 57 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਹਨਾਂ ਖ਼ਿਲਾਫ਼ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ,ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਹਨਾਂ ਬਾਰੇ ਲੋਕਲ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਉਹਨਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਇਲਾਜ ਸੰਬੰਧੀ ਦਾਖਲ  ਕਰਵਾਉਣ ਵਿੱਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ।

About Post Author

Share and Enjoy !

Shares

Leave a Reply

Your email address will not be published.