ਨਿਸ਼ਚਿਤ ਸਮੇਂ ’ਚ ਪੂਰੇ ਕੀਤੇ ਜਾਣਗੇ ਵਿਕਾਸ ਕਾਰਜ, ਗੁਣਵੱਤਾ ਨਾਲ ਨਹੀਂ ਕੀਤਾ ਜਾਵੇਗਾ ਕੋਈ ਸਮਝੌਤਾ : ਬ੍ਰਹਮ ਸ਼ੰਕਰ ਜਿੰਪਾ

Share and Enjoy !

Shares
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) : ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ  ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ ਅਤੇ ਕਾਰਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਉਹ ਵਾਰਡ ਨੰਬਰ 20 ਦੇ ਮੁਹੱਲਾ ਕੀਰਤੀ ਨਗਰ ਵਿਖੇ 23 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।ਕੈਬਨਿਟ ਮੰਤਰੀ ਨੇ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਸਮੇਂ-ਸਮੇਂ ’ਤੇ ਕਾਰਜ ਦੀ ਕੁਆਲਟੀ ਨੂੰ ਚੈਕ ਕਰਨ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਵਿਚ ਕੁਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵੀ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਸ਼ਹਿਰ ਵਾਸੀਆਂ ਨੂੰ ਮਾਡਲ ਸ਼ਹਿਰਾਂ ਦੀ ਤਰਜ਼ ’ਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ, ਸਤਵੰਤ ਸਿੰਘ ਸਿਆਣ ਤੋਂ ਇਲਾਵਾ ਮੁਹੱਲਾ ਨਿਵਾਸੀ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.