
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ) ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ, ਖ਼ੁਸ਼ੀ ਅਤੇ ਜੋਸ਼ ਦੇਖਣ ਨੂੰ ਮਿਲੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਅਤੇ ਸਿਰਕੱਢ ਆਗੂ ਸਾਬਕਾ ਜਿਲ੍ਹਾ ਪਰਿਸ਼ਦ ਮੈਂਬਰ ਵਿੱਕੀ ਚੋਧਰੀ ਕਾਠਗੜ੍ਹ ਨੇ ਕਰਦਿਆਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਵਿੱਕੀ ਚੋਧਰੀ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ, ਸਮਰਪਿਤ ਆਗੂਆਂ ਅਤੇ ਲੋਕਾਂ ਨਾਲ ਜੁੜੇ ਹੋਣ ਵਿੱਚ ਹੈ। ਪਰਗਟ ਸਿੰਘ ਦੀ ਨਿਯੁਕਤੀ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਹੋਵੇਗਾ ਅਤੇ ਕਾਂਗਰਸੀ ਆਗੂ ਹੋਰ ਵੀ ਇਕਜੁੱਟਤਾ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਅੱਗੇ ਆਉਣਗੇ। ਵਿੱਕੀ ਚੋਧਰੀ ਕਾਠਗੜ੍ਹ ਨੇ ਕਿਹਾ ਕਿ ਅੱਜ ਲੋੜ ਹੈ ਕਿ ਕਾਂਗਰਸ ਪਾਰਟੀ ਆਪਣੀਆਂ ਲੋਕ-ਪੱਖੀ ਨੀਤੀਆਂ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਰਾਹੀਂ ਲੋਕਾਂ ਦੀ ਆਵਾਜ਼ ਬਣੇ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਅਗਵਾਈ ਹੇਠ ਪਾਰਟੀ ਵਿੱਚ ਆਪਸੀ ਤਾਲਮੇਲ ਵਧੇਗਾ, ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਕਿ ਕਾਂਗਰਸ ਦੇ ਹਰ ਆਗੂ ਅਤੇ ਵਰਕਰ ਨੂੰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਇਕਜੁੱਟਤਾ, ਮਿਹਨਤ ਅਤੇ ਲੋਕਾਂ ਦੇ ਵਿਸ਼ਵਾਸ ਨਾਲ ਹੀ ਪਾਰਟੀ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨਵੇਂ ਜੋਸ਼ ਨਾਲ ਲੁਕਾ ਵਿੱਚ ਵਿਚਰੇਗੀ ਅਤੇ ਸੂਬੇ ਦੀ ਰਾਜਨੀਤੀ ਵਿੱਚ ਆਪਣੀ ਮਜ਼ਬੂਤ ਭੂਮਿਕਾ ਨਿਭਾਏਗੀ।