ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲਗਾਇਆ ਧਰਨਾ

Share and Enjoy !

Shares

(ਰਵਿੰਦਰ ਸਿੰਘ ਰੇਸ਼ਮ) ਕੁੱਪ ਕਲਾਂ। ਪਰਮਿਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬਲਾਕ ਮਹਿਲ ਕਲਾਂ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ, ਦੁਕਾਨਦਾਰ ਯੂਨੀਅਨ ਅਤੇ ਇਲਾਕੇ ਦੇ ਹੋਰ ਲੋਕਾਂ ਵੱਲੋਂ ਸਾਂਝੇ ਤੌਰ ’ਤੇ ਕਸਥਾ ਮਹਿਲ ਕਲਾਂ ਦੇ ਬੱਸ ਅੱਡੇ ਨੇੜੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਇੱਕ ਘੰਟੇ ਲਈ ਆਵਾਜਾਈ ਜਾਮ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਉਠਾਈ।ਇਸ ਮੌਕੇ ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਹਲਕਾ ਮਹਿਲ ਕਲਾਂ ਤੋਂ
ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਜੀਤ ਸਿੰਘ ਮਹਿਲ ਕਲਾਂ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅਵਤਾਰ ਸਿੰਘ ਰਾਏਸਰ,ਸਤਨਾਮ ਸਿੰਘ ਮਹਿਲ ਕਲਾਂ, ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗਗਨਦੀਪ ਸਿੰਘ ਸਰਾਂ ਕੁਰੜ ਅਤੇ ਸਮਾਜ ਸੇਵੀ ਤੇ ਇਲਾਕੇ ਦੇ ਉੱਘੇ ਵੈਦ ਡਾ. ਪਰਮਿੰਦਰ ਸਿੰਘ ਹਮੀਦੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਕਾਰਨ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਸੇਵਾ ਕਰਨ ਵਾਲੇ ਲੋਕਾਂ ਦੀ ਹੌਸਲਾ ਅਫ਼ਜ਼ਾਈ ਲਈ ਸਰਕਾਰ ਨੂੰ ਠੋਸ ਨੀਤੀ ਅਪਣਾਉਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਸ ਮੌਕੇ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਆੜ੍ਹਤੀ ਸਰਬਜੀਤ ਸਿੰਘ ਸਰਬੀ, ਨਾਮਧਾਰੀ ਭੁਪਿੰਦਰ ਸਿੰਘ ਛਾਪਾ, ਰਜਿੰਦਰਪਾਲ ਛਾਪਾ, ਤਾਰਾ ਸਿੰਘ ਚੱਕ, ਬਲਜਿੰਦਰ ਸਿੰਘ ਸਹਿਜੜਾ, ਗੁਰਮੇਲ ਸਿੰਘ ਮੇਲਾ, ਜਗਤਾਰ ਸਿੰਘ ਭੈਣੀ ਬੜਿੰਗ, ਗੁਰਮੁੱਖ ਸਿੰਘ ਰਾਏਸਰ, ਮਹਿੰਦਰ ਸਿੰਘ ਮਹਿਲ ਕਲਾਂ, ਰੇਸ਼ਮ ਸਿੰਘ ਚੰਨਣਵਾਲ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਅਤੇ ਮੇਜਰ ਸਿੰਘ ਮਹਿਲ ਖੁਰਦ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.