ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਲੱਗੇ ਸਾਂਝੇ ਰੋਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸ਼ਮੂਲੀਅਤ

Share and Enjoy !

Shares

(ਕੌਸ਼ਲ ਮੱਲ੍ਹਾ) ਹਠੂਰ। ਜਗਰਾਓਂ ਦੇ ਮੁੱਖ ਚੌਂਕ ਵਿਖੇ ਪੁਲ ਦੇ ਹੇਠਾਂ ਸਮੂਹ ਰਾਜਸੀ, ਧਾਰਮਿਕ, ਸਮਾਜਿਕ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਸਾਂਝਾ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ, ਸਾਬਕਾ ਵਿਧਾਇਕ ਐੱਸ. ਆਰ. ਕਲੇਰ ਦੀ ਅਗਵਾਈ ਹੇਠ ਹਲਕਾ ਜਗਰਾਓਂ ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੌਰਾਨ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ।ਇਸ ਮੌਕੇ ਐੱਸ. ਆਰ. ਕਲੇਰ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਸਰਕਾਰ ਅਤੇ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦਾ ਵਧਦਾ ਰੁਝਾਨ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਉੱਠ ਰਹੀ ਲੋਕਾਂ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ ਅਤੇ ਇਸ ਸਮੱਸਿਆ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਦੀ ਲੋੜ ਹੈ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਰਣਧੀਰ ਸਿੰਘ ਚੱਕਰ, ਸ਼ਿਵਰਾਜ ਸਿੰਘ, ਸਰਕਲ ਪ੍ਰਧਾਨ, ਸਰਪੰਚ ਸਿੰਘ, ਪਰਮਿੰਦਰ ਸਿੰਘ ਚੀਮਾ, ਕੁਲਦੀਪ ਸਿੰਘ ਗਿੱਦੜਵਿੰਡੀ, ਤਜਿੰਦਰਪਾਲ ਸਿੰਘ,ਐੱਸ.ਸੀ. ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਬੀ.ਸੀ. ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੌਂਬੋ, ਯੂਥ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਵਪਾਰ ਵਿੰਗ ਦੇ ਹਲਕਾ ਪ੍ਰਧਾਨ ਹਰਦੇਵ ਸਿੰਘ ਬੌਬੀ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਜੋਤੀ ਮੱਲ੍ਹਾ, ਰਾਮ ਸਿੰਘ ਸਰਾ ਮੱਲ੍ਹਾ, ਪੰਚ ਇੰਦਰਜੀਤ ਸਿੰਘ ਮੱਲ੍ਹਾ, ਜਸਵੰਤ ਸਿੰਘ ਪੱਤੀ ਮਲਤਾਨੀ, ਦਵਿੰਦਰ ਸਿੰਘ ਖੇਲਾ, ਜਤਿੰਦਰ ਸਿੰਘ ਅਮਰਗੜ੍ਹ ਕਲੇਰ, ਪ੍ਰਧਾਨ ਜਗਜੀਤ ਸਿੰਘ ਡੱਲਾ, ਬਲਾਕ ਸੰਮਤੀ ਮੈਂਬਰ ਸਸ਼ਿੰਦਰਪਾਲ ਸਿੰਘ ਡੱਲਾ, ਸਰਪੰਚ ਜਸਵੀਰ ਸਿੰਘ ਦੇਹੜਕਾ, ਬਲਜੀਤ ਸਿੰਘ ਹਠੂਰ, ਸੁਖਮਿੰਦਰ ਸਿੰਘ ਹਠੂਰ, ਬਾਦਲ ਸਿੰਘ ਹਠੂਰ, ਕੇਵਲ ਸਿੰਘ ਹਠੂਰ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਗੋਪਾਲ ਸਿੰਘ ਨੰਬਰਦਾਰ, ਸਤਨਾਮ ਸਿੰਘ ਜਗਰਾਓਂ, ਕਮਲਦੀਪ ਸਿੰਘ ਜਗਰਾਓਂ, ਜਗਤਾਰ ਸਿੰਘ ਕੋਠੇ ਅੱਠ ਚੱਕ, ਜਸਵੰਤ ਸਿੰਘ ਕੋਠੇ ਖਜੂਰਾ, ਭਾਵਖੜਨ ਸਿੰਘ ਗਿੱਦੜਵਿੰਡੀ,ਜਿੰਦਰ ਸਿੰਘ ਭੰਮਰਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ,ਗੁਰਦੀਪ ਸਿੰਘ ਭੰਮੀਪੁਰਾ ਅਤੇ ਨਰਪੈਸ ਸਿੰਘ ਗਲੀਗੜ੍ਹ ਸਮੇਤ ਹੋਰ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.