ਪਰਵਾਸੀ ਭਾਰਤੀ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਸ ਨੂੰ ਦਿੱਤੀ 11 ਹਜ਼ਾਰ ਦੀ ਵਿੱਤੀ ਮਦਦ

Share and Enjoy !

Shares
 
ਸਕੂਲ ਮੁਖੀ ਹਰਵਿੰਦਰ ਸਿੰਘ ਹੈਪੀ ਤੇ ਸਟਾਫ ਨੇ ਕੀਤਾ ਪਰਿਵਾਰ ਦਾ ਧੰਨਵਾਦ
ਹੀਰੋਂ ਖੁਰਦ,(ਗੁਰਵਿੰਦਰ ਸਿੰਘ ਚਹਿਲ) : ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਸ ਵਿਖੇ ਐਸਟੀਆਰ ਵਲੰਟੀਅਰ ਵਜੋਂ ਸੇਵਾ ਨਿਭਾ ਰਹੇ ਮੈਡਮ ਦਿਵਯਾ ਜੋਤੀ ਦੇ ਪੁੱਤਰ ਦੇ ਵਿਆਹ ਦੀ ਖੁਸ਼ੀ ਵਿੱਚ ਉਨ੍ਹਾਂ ਦੀ ਅਮਰੀਕਾ ਦੇ ਸਿਆਟਲ ਸ਼ਹਿਰ ਵਿਚ ਰਹਿੰਦੀ ਪੁੱਤਰੀ ਸ਼ਾਇਨਾ ਸਿੰਘ ਪਤਨੀ ਜਸਮੀਤ ਸਿੰਘ ਵੱਲੋਂ ਸਕੂਲ ਨੂੰ 11 ਹਜ਼ਾਰ ਰੁਪਏ ਦੀ ਵਿੱਤੀ ਮਦਦ ਕੀਤੀ ਗਈ। ਜਸਮੀਤ ਸਿੰਘ ਦੇ ਮਾਤਾ ਤਜਿੰਦਰ ਮੈਨਨ ਨੇ ਕਿਹਾ ਕਿ ਹਰੇਕ ਪ੍ਰਵਾਸੀ ਭਾਰਤੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਅੱਗੇ ਆਉਣ ਅਤੇ ਆਪਣਾ ਬਣਦਾ ਯੋਗਦਾਨ ਪਾਉਣ।ਸਕੂਲ ਦੇ ਮੁੱਖ ਅਧਿਆਪਕ ਹਰਵਿੰਦਰ ਸਿੰਘ ਹੈਪੀ ਅਤੇ ਸਮੁੱਚੇ ਸਟਾਫ ਨੇ ਵਿੱਤੀ ਸਹਾਇਤਾ ਭੇਜਣ ਵਾਲੇ ਪਰਿਵਾਰ ਅਤੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਸ ਪੰਜਵੀਂ ਜਮਾਤ ਦੀ ਵਿਦਿਆਰਥਣ ਸਹਿਜਨੂਰ ਕੌਰ ਦੀ ਬੈਡਮਿੰਟਨ ਖੇਡ ਲਈ ਸਟੇਟ ਪੱਧਰੀ ਖੇਡਾਂ ਲਈ ਹੋਈ ਚੋਣ ‘ਤੇ ਖੁਸ਼ੀ ਪ੍ਰਗਟਾਈ ਅਤੇ ਵਿਦਿਆਰਥਣ ਨੂੰ ਵਧਾਈ ਵੀ ਦਿੱਤੀ।

About Post Author

Share and Enjoy !

Shares

Leave a Reply

Your email address will not be published.