ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਸਬੰਧਿਤ ਵਿਭਾਗ ਹੁਣ ਤੋਂ ਹੀ ਸਾਰੀ ਰੂਪ ਰੇਖਾ ਤਿਆਰ ਕਰਨ : ਵਧੀਕ ਡਿਪਟੀ ਕਮਿਸ਼ਨਰ

Share and Enjoy !

Shares

– ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਣ ਦੀ ਸੰਭਾਲ ਲਈ ਕੰਮ ਕਰਨ
– ਮੇਰਾ ਪਿੰਡ ਮੇਰੀ ਜਿੰਮੇਵਾਰੀ, ਨਾ ਕੋਈ ਅੱਗ ਨਾ ਧੂੰਆਂ ਇਸ ਵਾਰੀ ਦਾ ਪ੍ਰਣ ਲੈਣ ਕਿਸਾਨ
(ਸੁਰਿੰਦਰ ਸਿੰਘ ਸਿੱਧੂ) ਤਰਨ ਤਾਰਨ। ਜ਼ਿਲੇ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਐਕਸ਼ਨ ਪਲਾਨ ਤਿਆਰ ਕਰਨ ਅਤੇ ਇਸ ਸਬੰਧੀ ਹੁੱਣ ਤੱਕ ਕੀਤੇ ਕੰਮਾਂ ਆਦਿ ਸਬੰਧੀ ਵਿਚਾਰ ਚਰਚਾ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ.) ਜੋਗਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੌਕੇ ਖੇਤੀਬਾੜੀ ਅਫਸਰ ਹੈਡਕੁਆਟਰ ਕੁਲਦੀਪ ਸਿੰਘ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਸਭ ਤੋਂ ਜਿਆਦਾ ਜ਼ਰੂਰੀ ਕਿਸਾਨਾਂ ਦਾ ਜਾਗਰੂਕ ਹੋਣਾ ਹੈ, ਇਸ ਸਬੰਧੀ ਜ਼ਿਲੇ ਵਿਚ 200 ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣਗੇ, ਮੋਬਾਈਲ ਵੈਨਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਸ਼ਾਰਟ ਵੀਡੀਓਜ਼ ਅਤੇ ਸੰਦੇਸ਼ਾਂ ਰਾਹੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਏ, ਇਸ ਲਈ ਜਿੱਥੇ ਜਾਗਰੂਕਤਾ ਕੈਂਪ ਲਗਾਏ ਜਾਣਗੇ, ਉਥੇ ਹੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ਰੀਵਾਰਡਜ ਦਿੱਤੇ ਜਾਣਗੇ ਅਤੇ ਸਨਮਾਨਿਤ ਵੀ ਕੀਤਾ ਜਾਵੇਗਾ।
ਉਨਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁੱਚਜੀ ਸਾਂਭ ਸੰਭਾਲ ਕੀਤੀ ਜਾਵੇ ਇਸ ਲਈ ਹੁਣ ਤੋਂ ਹੀ ਸਾਰੀ ਰੂਪ ਰੇਖਾ ਤਿਆਰ ਕਰ ਲਈ ਜਾਵੇ ਤਾਂ ਜੋ ਇਸ ਵਾਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਏ। ਉਨਾਂ ਅੰਤ ਵਿਚ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਖੁਦ ਜਾਗਰੂਕ ਹੋ ਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਹਿੱਤ ਕੰਮ ਕਰਨ, ਕਿਉਂਕਿ ਅੱਗ ਦੇ ਧੂੰਏ ਨਾਲ ਵਾਤਾਵਰਣ ਤਾਂ ਪ੍ਰਦੂਸ਼ਿਤ ਹੁੰਦਾਂ ਹੀ ਹੈ ਨਾਲ ਕਈ ਦੁਰਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨਾਂ ਕਿਹਾ ਕਿ ਸਾਰੇ ਕਿਸਾਨ ਇਹ ਪ੍ਰਣ ਲੈਣ ਕਿ ’ਮੇਰਾ ਪਿੰਡ ਮੇਰੀ ਜਿੰਮੇਵਾਰੀ’ ਨਾ ਕੋਈ ਅੱਗ ਨਾ ਧੂੰਆਂ ਇਸ ਵਾਰੀ।

About Post Author

Share and Enjoy !

Shares

Leave a Reply

Your email address will not be published.