ਪੀਐੱਸਯੂ (ਲਲਕਾਰ) ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਵਿਦਿਆਰਥੀਆਂ ਨੂੰ ਰੋਸ਼ ਪ੍ਰਦਰਸ਼ਨ ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ 

Share and Enjoy !

Shares
ਸੁਨਾਮ (ਜਗਸੀਰ ਲੌਂਗੋਵਾਲ ) – ਪੀ ਐੱਸ ਯੂ (ਲਲਕਾਰ) ਦੇ ਆਗੂ ਅਰਸ਼ਦੀਪ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਦੀਆਂ 10 ਵਿਦਿਆਰਥੀ ਜਥੇਬੰਦੀਆਂ ਦੇ 9 ਜੂਨ ਨੂੰ ਮੁਹਾਲੀ ‘ਚ ਮੁਜਾਹਰਾ ਕਰਨ ਦੇ ਸੱਦੇ ਤਹਿਤ ਅੱਜ ਪੰਜਾਬ ਸਟੂਡੈਂਟਸ ਯੂਨੀਅਨ(ਲਲਕਾਰ) ਵੱਲੋਂ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ‘ਚ ਕਲਾਸਾਂ ‘ਚ ਜਾਕੇ ਹੱਥ ਪਰਚਾ ਵੰਡਿਆ ਗਿਆ ਤੇ ਵਿਦਿਆਰਥੀਆਂ ਨੂੰ 9 ਜੂਨ ਨੂੰ ਮੁਹਾਲੀ ਜਾਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ 30 ਅਗਸਤ ਤੱਕ ਆਪਣੇ ਅਧਿਕਾਰ ‘ਚ ਲੈਣ ਸਬੰਧੀ ਵਿਚਾਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਕੋਲ਼ੋਂ ਖੋਹ ਕੇ ਕੇਂਦਰੀ ਯੂਨੀਵਰਸਿਟੀ ਬਣਾਉਣਾ ਚਾਹੁੰਦੀ ਹੈ ਜਦਕਿ ਇਸ ਉੱਪਰ ਪੂਰਨ ਤੌਰ ਤੇ ਪੰਜਾਬ ਦਾ ਹੱਕ ਬਣਦਾ ਹੈ।
 ਨਵੀਂ ਸਿੱਖਿਆ ਨੀਤੀ (2020) ਤਹਿਤ ਇਸਦਾ ਕੇਂਦਰ ਅਧੀਨ ਕਰਨ ਲਈ ਇਸਦੇ ਜਮਹੂਰੀ ਅਤੇ ਸਰਵਉੱਚ ਅਦਾਰੇ ਸੈਨੇਟ ਨੂੰ ਭੰਗ ਕਰਨ, ਪੰਜਾਬ ਦੇ ਕਾਲਜਾਂ ਨੂੰ ਇਸ ਤੋਂ ਤੋੜਨ (ਡੀਐਫੀਲੀਏਟ) ਦੀਆਂ ਸਾਜਿਸ਼ਾਂ ਨੂੰ ਹੁਣ ਤੱਕ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਪੰਜਾਬ ਹਿਤੈਸ਼ੀਆਂ ਦੇ ਸੰਘਰਸ਼ ਨੇ ਮਾਤ ਪਾਈ, ਪਰ ਕੇਂਦਰੀਕਰਨ ਦਾ ਵੱਡਾ ਹੱਲਾ ਇੱਕ ਵਾਰ ਦੁਬਾਰਾ ਸਾਹਮਣੇ ਆਇਆ ਜਦੋਂ ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਨੇ ਚੰਡੀਗੜ੍ਹ ਵਿੱਚੋਂ ਪੰਜਾਬ ਦੇ ਸੇਵਾ ਨਿਯਮ ਖਤਮ ਕਰਕੇ ਕੇਂਦਰ ਦੇ ਸੇਵਾ ਨਿਯਮ ਲਾਗੂ ਕਰ ਦਿੱਤੇ। ਹੁਣ ਚੰਡੀਗੜ੍ਹ ਨੂੰ ਪੰਜਾਬ ਨਾਲ ਜੋੜਨ ਵਾਲੀ ਆਖਰੀ ਕੜੀ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੇ ਅਜਿਹਾ ਹੁੰਦਾ ਹੈ ਤਾਂ ਪੰਜਾਬ ਯੂਨੀਵਰਸਿਟੀ ਕੇਂਦਰ ਸਰਕਾਰ ਦੇ ਸਿੱਧੇ ਕੰਟਰੋਲ ਹੇਠ ਆਵੇਗੀ ਤੇ ਇਸ ਨਾਲ਼ ਜੁੜੇ ਪੰਜਾਬ ਦੇ ਕਰੀਬ 200 ਕਾਲਜ ਬੇਸਹਾਰਾ ਹੋ ਜਾਣਗੇ ਜਾਂ ਫੇਰ ਕੇਂਦਰ ਮੁਤਾਬਕ ਚੱਲਣਗੇ।

About Post Author

Share and Enjoy !

Shares

Leave a Reply

Your email address will not be published.