– ਵਾਅਦਾ ਯਾਦ ਕਰਵਾਓ ਮੁਹਿੰਮ ਤਹਿਤ ਪੁਰਾਣੀ ਪੈਨਸ਼ਨ ਬਹਾਲੀ ਦੀ ਰੱਖੀ ਮੰਗ
ਸੰਗਰੂਰ (ਜਗਸੀਰ ਲੌਂਗੋਵਾਲ ) : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਇਕਾਈ ਬਰਨਾਲਾ ਦੇ ਆਗੂਆਂ ਵੱਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਾਅਦਾ ਯਾਦ ਕਰਵਾਓ ਮੁਹਿੰਮ ਤਹਿਤ ਮੰਗ ਪੱਤਰ ਦੇ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ । ਮਾਲਵਾ ਜ਼ੋਨ ਦੇ ਕਨਵੀਨਰ ਜਸਵੀਰ ਭੰਮਾ, ਜ਼ਿਲ੍ਹਾ ਕਨਵੀਨਰ ਰਮਨਦੀਪ ਬਰਨਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤ ਹਰੀਗੜ ਨੇ ਦੱਸਿਆ ਕਿ ਵਫਦ ਵੱਲੋਂ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਦੇ ਮੁਲਾਜ਼ਮ ਮਾਰੂ ਫੈਸਲੇ ਤੋਂ ਜਾਣੂ ਕਰਵਾਉਂਦੇ ਹੋਏ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਇਹ ਨਵੀਂ ਪੈਨਸ਼ਨ ਸਕੀਮ ਮੁਲਾਜ਼ਮਾਂ ਦਾ ਬੁਢਾਪੇ ਵਿੱਚ ਸਹਾਰਾ ਬਣਨ ਦੀ ਪੱਕੀ ਗਰੰਟੀ ਨਹੀਂ ਕਿਉਂਕਿ ਇਹ ਬਜ਼ਾਰੂ ਕੀਮਤ ਨਾਲ ਜੁੜੀ ਸਕੀਮ ਹੈ । ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਨੂੰ ਪੁਰਾਣੀ ਪੈਨਸ਼ਨ ਸਕੀਮ ਬਾਰੇ ਵਿਸਥਾਰ ਨਾਲ ਦਾ ਕੇ ਇਸ ਦੇ ਬਹਾਲ ਕਰਨ ਲਈ ਵਿਚਾਰ ਚਰਚਾ ਕੀਤੀ ਗਈ ਅਤੇ ਵਾਅਦਾ ਯਾਦ ਦਿਵਾਉ ਮੰਗ ਪੱਤਰ ਸੌਂਪ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸਰਕਾਰ ਬਣਨ ਉੱਤੇ ਪੁਰਾਣੀ ਪੈਨਸ਼ਨ ਸਕੀਮ ਦੇ ਹੱਕ ਵਿੱਚ ਖੜ੍ਹਨ ਅਤੇ ਲਾਗੂ ਕਰਨ ਦੇ ਫ਼ੈਸਲੇ ਯਾਦ ਕਰਵਾਏ ਗਏ । ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵਫਦ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖਮੰਤਰੀ ਸਾਹਿਬ ਨਾਲ ਜਲਦੀ ਹੀ ਇਸ ਮੁੱਦੇ ਉਪਰ ਵਿਚਾਰ ਚਰਚਾ ਕਰਕੇ ਭਵਿੱਖ ਵਿਚ ਚੰਗਾ ਫੈਸਲਾ ਲਿਆ ਜਾਵੇਗਾ । ਇਸ ਮੌਕੇ ‘ਤੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਪੱਖੋ, ਅਵਨੀਸ਼ ਲੌਂਗੋਵਾਲ ,ਜਗਰਾਜ ਸਿੰਘ ਅਕਲੀਆ, ਬਲਜੀਤ ਸਿੰਘ ਅਕਲੀਆ, ਨਵਜੋਤ ਸਿੰਘ, ਨਵਦੀਪ ਸਿੰਘ ਧਨੌਲਾ, ਸਤਨਾਮ ਸਿੰਘ ਬਰਨਾਲਾ, ਅਮਨਦੀਪ ਸਿੰਘ ਜਲੂਰ, ਮਨਮੋਹਨ ਬਰਨਾਲਾ, ਰਾਜਿੰਦਰ ਮੂਲੋਵਾਲ ਆਦਿ ਅਧਿਆਪਕ ਆਗੂ ਹਾਜ਼ਰ ਸਨ ।