
ਮਾਛੀਵਾੜਾ ਸਾਹਿਬ (ਹਰਪ੍ਰੀਤ ਸਿੰਘ ਕੈਲੇ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਸਾਹਮਣੇ ਆਮ ਆਦਮੀ ਪਾਰਟੀ ਟਿਕ ਨਹੀਂ ਸਕੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਜਿਲਾ ਪਰਿਸ਼ਦ ਮੈਂਬਰ ਐਡਵੋਕੇਟ ਰਮਨੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਕੀਤਾ। ਉਹਨਾਂ ਕਿਹਾ ਕਿ ਪ੍ਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਦੇ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਵੀ ਵੱਡਾ ਬਦਲਾ ਨਜ਼ਰ ਆਵੇਗਾ ਕਿਉਂਕਿ ਸਰਦਾਰ ਪ੍ਰਗਟ ਸਿੰਘ ਨੇ ਹਮੇਸ਼ਾ ਮੁੱਦਿਆਂ ਦੀ ਗੱਲ ਕੀਤੀ ਹੈ ਜਦੋਂ ਕਿ ਮੌਜੂਦਾ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਮੇਡੀ ਕਰਨ ਤੋਂ ਸਿਵਾ ਕੱਖ ਨਹੀਂ ਕਰਦੇ । ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਗੰਭੀਰ ਲੀਡਰ ਦੀ ਲੋੜ ਸੀ ਜਿਹੜਾ ਆਪਣੀ ਸੂਝਬੂਝ ਦੇ ਨਾਲ ਪੰਜਾਬ ਨੂੰ ਇਹਨਾਂ ਮਾੜੇ ਹਾਲਾਤਾਂ ਵਿੱਚੋਂ ਕੱਢ ਸਕੇ ਉਹਨਾਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਕੱਟੜ ਇਮਾਨਦਾਰੀ ਦੀ ਗੱਲ ਕਰਦੀ ਸੀ ਅੱਜ ਉਹ ਈਡੀ ਅਤੇ ਸੀਬੀਆਈ ਦੇ ਸਾਹਮਣੇ ਭੱਜ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਤੇ ਉਹਨਾਂ ਦੇ ਸਾਥੀ ਇਮਾਨਦਾਰ ਹਨ ਤਾਂ ਉਹਨਾਂ ਨੂੰ ਈਡੀ ਅਤੇ ਸੀਬੀਆਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਲਕਾ ਸਾਹਨੇਵਾਲ ਨਾਲ ਸੰਬੰਧਿਤ ਵਿਧਾਇਕ ਅਤੇ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਗਲਾਡਾ ਵਿਭਾਗ ਵਿੱਚ ਈਡੀ ਵੱਲੋਂ ਕੀਤੀ ਜਾ ਰਹੀ 10 ਹਜਾਰ ਕਰੋੜ ਤੋਂ ਉੱਪਰ ਦੇ ਘੁਟਾਲੇ ਦੀ ਜਾਂਚ ਇਸ ਸਰਕਾਰ ਦੀ ਇਮਾਨਦਾਰੀ ਦੀ ਪੋਲ ਖੋਲਦੀ ਹੈ। ਇਸ ਮੌਕੇ ਉਹਨਾਂ ਦੇ ਨਾਲ ਯੂਥ ਕਾਂਗਰਸ ਹਲਕਾ ਸਾਹਨੇਵਾਲ ਦੇ ਪ੍ਰਧਾਨ ਸਰਪੰਚ ਬਲਕਾਰ ਸਿੰਘ ਆਦਿ ਹਾਜ਼ਰ ਸਨ।