ਪੰਜਾਬ ਵਿੱਚ ਜਿਹਨਾਂ ਪ੍ਰਾਈਵੇਟ ਅਤੇ ਮਾਡਲ ਸਕੂਲਾਂ ਵਿੱਚ ਬੱਚਿਆਂ ਨੂੰ ਅੰਗਰੇਜ਼ੀ ਜਾਂ ਹਿੰਦੀ ਬੋਲਣ ਲਈ ਮਜਬੂਰ ਕੀਤਾ ਜਾਂਦਾ ਹੈ ਉਨ੍ਹਾਂ ਦੀ ਮਾਨਤਾ ਰੱਦ ਕੀਤੀ ਜਾਵੇ. ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਯੂਥ ਕਾਂਗਰਸੀ ਆਗੂ ਅਤੇ ਹਲਕਾ ਚੱਬੇਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਪੰਜਾਬੀ ਪੰਜਾਬੀਆਂ ਦੀ ਮਾਤ ਭਾਸ਼ਾ ਹੈ. ਇਸ ਨਾਲ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੁੰਦਾ ਹੈ, ਪ੍ਰੰਤੂ ਕਈ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਵਿੱਚ ਗੱਲ ਕਰਨ ਦੀ ਬਜਾਏ ਅੰਗਰੇਜ਼ੀ ਜਾਂ ਹਿੰਦੀ ਵਿੱਚ ਗੱਲ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ, ਅਤੇ ਅਗਰ ਕੋਈ ਪੰਜਾਬੀ ਵਿੱਚ ਗੱਲ ਕਰਦਾ ਹੈ ਤੇ ਉਸ ਨੂੰ ਸਕੂਲ ਦੀਆਂ ਟੀਚਰਾਂ ਵੱਲੋਂ ਭਾਰੀ ਜੁਰਮਾਨਾ ਲਾਇਆ ਜਾਂਦਾ ਹੈ ਜਿਹੜਾ ਕਿ ਪੰਜਾਬੀ ਬੋਲਣ ਵਾਲੇ ਬੱਚਿਆਂ ਲਈ ਬਹੁਤ ਘਾਤਕ ਸਿੱਧ ਹੋ ਸਕਦਾ ਹੈ. ਉਨ੍ਹਾਂ ਕਿਹਾ ਕਿ ਫਰਵਰੀ ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਦਿਹਾਡ਼ਾ ਬਡ਼ੀ ਧੂਮਧਾਮ ਮਨਾਇਆ ਗਿਆ. ਅਤੇ ਬਾਹਰਲੇ ਮੁਲਖਾ ਵਿਚ ਅੱਜ ਵੀ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ ਤੇ ਤਰਜੀਹ ਦਿੱਤੀ ਜਾ ਰਹੀ ਹੈ । ਪਰ ਪੰਜਾਬ ਦੀ ਧਰਤੀ ਤੇ ਹੀ ਪੰਜਾਬੀ ਬੋਲਣ ਵਾਲਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਹੜੀ ਕਿ ਇੱਕ ਬਹੁਤ ਹੀ ਮੰਦਭਾਗੀ ਗੱਲ ਹੈ. ਉਨ੍ਹਾਂ ਕਿਹਾ ਕਿ ਕੋਈ ਭਾਸ਼ਾ ਸਿੱਖਣੀ ਕੋਈ ਮਾੜੀ ਗੱਲ ਨਹੀਂ ਪਰ ਮਾਤ ਭਾਸ਼ਾ ਬੋਲਣ ਤੇ ਪਾਬੰਦੀ ਲਗਾਉਣਾ ਬਹੁਤ ਮਾੜੀ ਗੱਲ ਹੈ. ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਜਿਹੜੇ ਪ੍ਰਾਈਵੇਟ ਅਤੇ ਮਾਡਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਬੋਲਣ ਦੀ ਬਜਾਏ ਹਿੰਦੀ ਜਾਂ ਅੰਗਰੇਜ਼ੀ ਭਾਸ਼ਾ ਵਿੱਚ ਗੱਲ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਅਜਿਹੇ ਸਕੂਲਾਂ ਦੀ ਮਾਨਤਾ ਰੱਦ ਕੀਤੀ ਜਾਵੇ.।
ਫੋਟੋ ਮੁਨੀਰ