ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਕੜਿਆਣਾ ਕਲਾਂ ‘ਚ 2 ਏਕੜ 5 ਕਨਾਲ ਜ਼ਮੀਨ ਕਰਵਾਈ ਕਬਜ਼ਾ ਮੁਕਤ

Share and Enjoy !

Shares


– ਜ਼ਿਲ੍ਹੇ ‘ਚ ਕਰੀਬ 124 ਏਕੜ ਪੰਚਾਇਤੀ ਜ਼ਮੀਨ ‘ਚੋਂ, 88 ਏਕੜ ਬਲਾਕ ਲੁਧਿਆਣਾ-2 ਵੱਲੋਂ ਛੁਡਵਾਈ ਗਈ
ਲੁਧਿਆਣਾ (Check Post) : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਕੜਿਆਣਾ ਕਲਾਂ ਵਿਖੇ 2 ਏਕੜ 5 ਕਨਾਲ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ। ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਸ.ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਾਹਨੇਵਾਲ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਕੜਿਆਣਾ ਕਲਾਂ ਵਿਖੇ 2 ਏਕੜ 5 ਕਨਾਲ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ। ਬੀ.ਡੀ.ਪੀ.ਓ. ਮਾਂਗਟ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪਿੰਡ ਕੜਿਆਣਾ ਕਲਾਂ ਵਿਖੇ 3 ਏਕੜ ਜ਼ਮੀਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਵਿੱਚੋਂ ਉਪਰੋਕਤ ਜ਼ਮੀਨ ਕਬਜ਼ਾ ਮੁਕਤ ਕਰਕੇ ਗ੍ਰਾਮ ਪੰਚਾਇਤ ਦੇ ਸਪੁਰਦ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀ 3 ਕਨਾਲ ਜ਼ਮੀਨ ਦੀ ਨਿਸ਼ਾਨਦੇਹੀ ਲਈ ਮਾਣਯੋਗ ਤਹਿਸੀਲਦਾਰ ਸਾਹਿਬ ਨੂੰ ਲਿਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 124 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਜਿਸ ਵਿੱਚੋਂ ਕਰੀਬ 88 ਏਕੜ ਇਕੱਲੀ ਬਲਾਕ ਲੁਧਿਆਣਾ-2 ਵੱਲੋਂ ਛੁਡਵਾਈ ਗਈ ਹੈ। ਸ. ਮਾਂਗਟ ਨੇ ਅੱਗੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਪੰਚਾਇਤ ਸਕੱਤਰ ਸ. ਬਲਜੀਤ ਸਿੰਘ ਬੱਗਾ, ਪੰਚਾਇਤ ਸੰਮਤੀ ਪਟਵਾਰੀ ਸ. ਬਲਜਿੰਦਰ ਸਿੰਘ, ਐਸ.ਈ.ਪੀ.ਓ. ਸ. ਸਰਬਜੀਤ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਕੜਿਆਣਾ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ। ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

About Post Author

Share and Enjoy !

Shares

Leave a Reply

Your email address will not be published.