ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ’ਤੇ ਪਰਗਟ ਸਿੰਘ ਨੂੰ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਿਤਰਾਜ ਜੰਡੀ ਨੇ ਦਿੱਤੀ ਵਧਾਈ।

Share and Enjoy !

Shares
2027 ਵਿੱਚ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਬਣੇਗੀ ਕਾਂਗਰਸ ਦੀ ਸਰਕਾਰ : ਹਿਤਰਾਜ ਜੰਡੀ।
ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ : ਹਿਤਰਾਜ ਜੰਡੀ।
ਬਲਾਚੌਰ(ਜਤਿੰਦਰ ਪਾਲ ਸਿੰਘ ਕਲੇਰ ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ’ਤੇ ਸਾਬਕਾ ਮੰਤਰੀ ਸਰਦਾਰ ਪਰਗਟ ਸਿੰਘ ਨੂੰ ਯੂਥ ਕਾਂਗਰਸ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਿਤਰਾਜ ਜੰਡੀ ਵੱਲੋਂ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਹਿਤਰਾਜ ਜੰਡੀ ਨੇ ਕਿਹਾ ਕਿ ਸਰਦਾਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇੱਕ ਤਜਰਬੇਕਾਰ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ।ਹਿਤਰਾਜ ਜੰਡੀ ਨੇ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਦਾਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਯੂਥ ਕਾਂਗਰਸ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ।
ਅੰਤ ਵਿੱਚ ਹਿਤਰਾਜ ਜੰਡੀ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਮਿਹਨਤ ਕਰਨਗੇ। ਉਨ੍ਹਾਂ ਸਰਦਾਰ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸਫਲ ਅਗਵਾਈ ਦੀ ਕਾਮਨਾ ਕੀਤੀ।

About Post Author

Share and Enjoy !

Shares

Leave a Reply

Your email address will not be published.