ਪੰਜਾਬ ਦੀ ਤੱਰਕੀ ਤੇ ਲੋਕਾਂ ਦੀ ਖੁਸ਼ਹਾਲੀ ਲਈ ਕੰਮ ਕਰ ਰਹੀ ਸਰਕਾਰ : ਮਾਨ

Share and Enjoy !

Shares

(ਬਿਊਰੋ ਚੈਕ ਪੋਸਟ) ਫਗਵਾੜਾ।

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਵਿਧਾਨਸਭਾ ਚੋਣਾਂ ਸਮੇਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤੇ ਜਾਣ ਤੋਂ ਪ੍ਰਭਾਵਿਤ ਹੋ ਕੇ ਲੋਕ ਇਨਸਾਫ ਪਾਰਟੀ ਦੇ ਸ਼ਹਿਰੀ ਪ੍ਰਧਾਨ ਬਲਬੀਰ ਠਾਕੁਰ ਨੇ ਆਪਣੇ ਪਰਿਵਾਰ ਅਤੇ ਵਾਰਡ ਨੰਬਰ 27 ਅਰਬਨ ਅਸਟੇਟ ਵਿਖੇ ਆਪਣੇ ਸਾਥੀਆਂ ਸਮੇਤ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਬਲਬੀਰ ਠਾਕੁਰ ਤੋਂ ਇਲਾਵਾ ਉਹਨਾਂ ਦੀ ਪਤਨੀ ਸ੍ਰੀਮਤੀ ਪਰਵੀਨ ਠਾਕੁਰ ਅਤੇ ਹੋਰਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸੀਨੀਅਰ ਆਪ ਆਗੂ ਅਤੇ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਅਰਬਨ ਅਸਟੇਟ ਪਹੁੰਚੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਲੋਕ ਇਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਸ. ਮਾਨ ਨੇ ਕਿਹਾ ਕਿ ਆਪ ਪਾਰਟੀ ਇੱਕੋ ਇੱਕ ਸਿਆਸੀ ਧਿਰ ਹੈ ਜੋ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਸੀਨੀਅਰ ਆਪ ਆਗੂ ਹਰਮੇਸ਼ ਪਾਠਕ, ਦਲਜੀਤ ਰਾਜੂ ਦਰਵੇਸ਼ ਪਿੰਡ, ਅਵਤਾਰ ਸਿੰਘ ਸਰਪੰਚ ਪੰਡਵਾ, ਵਿਸ਼ਾਲ ਵਾਲੀਆ ਸ਼ਹਿਰੀ ਪ੍ਰਧਾਨ, ਨਰੇਸ਼ ਸ਼ਰਮਾ, ਧਰਮਵੀਰ ਸੇਠੀ, ਪਿ੍ਰਤਪਾਲ ਕੌਰ ਤੁਲੀ, ਰਾਜਾ ਕੋਲਸਰ, ਸੂਬੇਦਾਰ ਜੀਤ ਦਾਸ, ਵਰੂਣ ਬੰਗੜ ਚੱਕ ਹਕੀਮ, ਸਤਪਾਲ ਮੱਟੂ, ਬਿੰਦਰ ਮੀਰਾਪੁਰ, ਪਰਮਜੀਤ ਧਰਮਸੌਤ, ਕੇਸ਼ੀ ਗੰਡਵਾਂ, ਸਿਮਰ ਗੁਪਤਾ ਆਦਿ ਹਾਜਰ ਸਨ।

 

 

 

About Post Author

Share and Enjoy !

Shares

Leave a Reply

Your email address will not be published.