ਪੰਜਾਬ ਪੱਧਰੀ ਬਾਕਸਿੰਗ ਮੁਕਾਬਲੇ ‘ਚ ਦਾ ਬ੍ਰਿਟਿਸ਼ ਵਰਲਡ ਸਕੂਲ ਦੇ ਵਿਦਿਆਰਥੀ ਤਨਵੀਰ ਸਿੰਘ ਨੇ ਕੀਤਾ ਤੀਜਾ ਸਥਾਨ ਹਾਸਲ

Share and Enjoy !

Shares
(ਰਵਿੰਦਰ ਸਿੰਘ ਰੇਸ਼ਮ) ਮਲੌਦ: ਕੁੱਪ ਤੋਂ ਮਲੌਦ ਰੋਡ ‘ਤੇ ਸਥਿਤ ਆਈ.ਸੀ.ਐੱਸ.ਈ ਬੋਰਡ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਬ੍ਰਿਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਦੇ ਵਿਦਿਆਰਥੀ ਤਨਵੀਰ ਸਿੰਘ (ਅੰਡਰ-14) ਨੇ ਪੰਜਾਬ ਪੱਧਰੀ ਬਾਕਸਿੰਗ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਜਿੱਥੇ ਸਕੂਲ ਦਾ ਨਾਮ ਰੌਸ਼ਨ ਕੀਤਾ ਉੱਥੇ ਹੀ ਇਲਾਕੇ ਦਾ ਮਾਣ ਵਧਾਇਆ।
ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ‘ਚ ਹੋਏ ਬਾਕਸਿੰਗ ਮੁਕਾਬਲਿਆਂ ਵਿੱਚ ਤਨਵੀਰ ਸਿੰਘ ਨੇ ਗੋਲਡ ਮੈਡਲ ਹਾਸਿਲ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਗੁਰਪ੍ਰੀਤ ਸਿੰਘ ਚਹਿਲ ਨੇ ਅਵੱਲ ਰਹੇ ਖਿਡਾਰੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਖ਼ਤ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਲੀਨ ਕੌਰ ਨੇ ਤਨਵੀਰ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਰਦੀਪ ਕੌਰ, ਰਵਿੰਦਰ ਸਿੰਘ, ਗੁਰਕੀਰਤ ਸਿੰਘ, ਸੁਰਿੰਦਰ ਕੌਰ, ਮੁਹੰਮਦ ਸ਼ਕੀਲ, ਰਾਜੇਸ਼ ਕੁਮਾਰ ਆਦਿ ਹਾਜ਼ਰ ਰਹੇ।

About Post Author

Share and Enjoy !

Shares

Leave a Reply

Your email address will not be published.