ਪੰਜਾਬ ਵਿੱਚ ਦਿਨ-ਦਿਹਾੜੇ ਖੂਨ ਡੁੱਲ੍ਹਣਾ ਬੇਹੱਦ ਮੰਦਭਾਗਾ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ : ਐਡਵੋਕੇਟ ਪ੍ਰਵੇਸ਼ ਖੋਸਲਾ

Share and Enjoy !

Shares
ਬਲਾਚੌਰ
(ਜਤਿੰਦਰਪਾਲ ਸਿੰਘ ਕਲੇਰ) – ਪੰਜਾਬ ਦੀ ਧਰਤੀ ‘ਤੇ ਆਏ ਦਿਨ ਖੂਨ ਡੁੱਲ੍ਹ ਰਿਹਾ ਹੈ, ਇਹ ਅਤਿ ਮੰਦਭਾਗਾ ਅਤੇ ਦੁਖਦਾਈ ਹੈ। ਅੱਜ ਪੰਜਾਬ ਵਿੱਚ ਕੋਈ ਵੀ ਵਰਗ ਸੁਰੱਖਿਅਤ ਨਹੀਂ ਰਿਹਾ। ਇਹ ਵਿਚਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ‘ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰਗਟ ਕੀਤੇ।
ਐਡਵੋਕੇਟ ਖੋਸਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਐਂਟੀ-ਡਰੱਗ ਐਕਟੀਵਿਸਟ ਪਰਮਿੰਦਰ ਸਿੰਘ ਝੋਟਾ ਉਰਫ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਮੂੰਹ ‘ਤੇ ਵੱਡੀ ਚਪੇੜ ਹੈ। ਇਹ ਘਟਨਾ ਸਾਬਤ ਕਰਦੀ ਹੈ ਕਿ ਪੰਜਾਬ ਵਿੱਚ ਗੁੰਡਾ ਰਾਜ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਨਿੱਘਰ ਚੁੱਕੀ ਹੈ ਕਿ ਆਮ ਸ਼ਹਿਰੀ ਘਰੋਂ ਬਾਹਰ ਨਿਕਲਣ ਲੱਗਿਆਂ ਵੀ ਖੌਫ਼ ਮਹਿਸੂਸ ਕਰ ਰਿਹਾ ਹੈ। ਜਦੋਂ ਨਸ਼ਿਆਂ ਵਿਰੁੱਧ ਲੜਨ ਵਾਲੇ ਅਤੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦਾ ਯਤਨ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਦਾ ਕੀ ਬਣੇਗਾ, ਇਸ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਐਡਵੋਕੇਟ ਖੋਸਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਸੱਚ ਦੀ ਆਵਾਜ਼ ਨੂੰ ਚੁੱਪ ਕਰਵਾਇਆ ਜਾ ਸਕਦਾ ਹੈ, ਮਿਟਾਇਆ ਨਹੀਂ ਜਾ ਸਕਦਾ।

About Post Author

Share and Enjoy !

Shares

Leave a Reply

Your email address will not be published.