ਪੰਜਾਬ ਸਰਕਾਰ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ : ਕੈਬਨਿਟ ਮੰਤਰੀ ਬਲਜੀਤ ਕੌਰ

Share and Enjoy !

Shares

– ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ 9 ਨਵੰਬਰ ਨੂੰ ਹੋਵੇਗੀ

(ਗੁਰਵਿੰਦਰ ਸਿੰਘ ਮੋਹਾਲੀ) ਚੰਡੀਗੜ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗਾਂ ਲਈ ਬੈਂਕ ਲੋਨ ਸਬੰਧੀ, ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।

ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੰਤਰੀ ਵੱਲੋਂ ਦਿਵਿਆਂਗ ਐਸੋਸ਼ੀਏਸ਼ਨ ਨਾਲ ਅਗਲੀ ਮੀਟਿੰਗ 9 ਨਵੰਬਰ ਨੂੰ ਰੱਖੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਅਤੇ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਐਸੋਸੀਏਸਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨਾਂ ਦਾ ਜਲਦ ਹੱਲ ਕੀਤਾ ਜਾਵੇਗਾ।

ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਲਿੱਲੀ ਚੌਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ ਵੀ ਸਾਮਲ ਸਨ।

 

About Post Author

Share and Enjoy !

Shares

Leave a Reply

Your email address will not be published.