
(ਮੋਹਿਤ ਗਾਦੜਾ) ਲਾਡੋਵਾਲ।
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਅਤੇ ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਸੈਂਟਰ ਲਾਡੋਵਾਲ ਦੇ ਮਿਡ-ਡੇ- ਮੀਲ ਵਰਕਰਾਂ ਦੀ ਇਕ ਖਾਸ ਮੀਟਿੰਗ ਹੋਈ, ਜਿਸ ਵਿਚ ਸੂਬਾ ਸੀਨੀ. ਮੀਤ ਪ੍ਰਧਾਨ ਅਤੇ ਜ਼ਿਲ੍ਹਾ ਚੈਅਰਮੈਨ ਗੁਰਮੇਲ ਸਿੰਘ ਮੈਲਡੇ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਪੜਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏl ਇਸ ਮੌਕੇ ਚੇਅਰਮੈਨ ਮੈਲਡੇ, ਬਲਾਕ ਪ੍ਰਧਾਨ ਚੋਪੜਾ ਅਤੇ ਹੋਰ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਮਿਡ-ਡੇ -ਮੀਲ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਤਹਿਤ ਤਨਖਾਹਾਂ ਵਿਚ ਵਾਧਾ ਕਰਾਂਗੇ, ਸਰਕਾਰ ਦਾ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ, ਪਰ ਮੰਗਾਂ ਬਲ ਧਿਆਨ ਨਹੀਂ ਦਿੱਤਾ ਗਿਆ l ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਘੱਟੋ ਘੱਟ ਤਨਖਾਹ 26000 ਰੁਪਏ, ਵਰਦੀਆਂ , ਵਾਧੂ ਕੰਮ ਲੈਣਾ ਬੰਦ ਕੀਤਾ ਜਾਵੇ , ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਸਾਂਝੀ ਤਾਲਮੇਲ ਕਮੇਟੀ ਨਾਲ ਜੋ 18 ਸਤੰਬਰ ’ਚ ਮੀਟਿੰਗ ਹੋਈ ਸੀ, ਉਸ ਮੁਤਾਬਿਕ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ , ਦੁਰਘਟਨਾ ਤੌਰ ਤੇ ਬੀਮਾਂ ਪਾਲਿਸੀ ਵੀ ਲਾਗੂ ਕੀਤੀ ਜਾਵੇ l ਆਗੂਆਂ ਨੇ ਕਿਹਾ ਕਿ ਸਾਡੀਆਂ ਉਪਰੋਕਤ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਤਨਖਾਹਾਂ ਵਿਚ ਵਾਧਾ ਨਹੀਂ ਕੀਤਾ, ਸਗੋਂ ਲਾਰੇ ਲੱਪੇ ਨਾਲ ਡੰਗ ਟੱਪਾਇਆ ਜਾ ਰਿਹਾ ਹੈ, ਜਦ ਕਿ ਹਰ ਰੋਜ਼ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ ਅਤੇ ਥੋੜੀਆਂ ਤਨਖਾਹਾਂ ਤੇ ਬੱਚਿਆਂ ਦਾ ਪਾਲਣ ਪੋਸ਼ਣ ਬਹੁਤ ਔਖਾ ਹੋਇਆ ਪਿਆ ਹੈl ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ ਨਹੀਂ ਤਾਂ ਆਗਾਮੀ ਚੋਣਾਂ ਵਿੱਚ ਖਮਿਆਜਾ ਭੁਗਤਣਾ ਪਵੇਗਾ। ਇਸ ਮੌਕੇ ਹਰਬੰਸ ਸਿੰਘ, ਰਾਮ ਲੁਭਾਇਆ, ਬਲਵੀਰ ਸਿੰਘ, ਸੁਰਿੰਦਰ ਸਿੰਘ ਬੈਂਸ, ਮਨਜੀਤ ਕੌਰ, ਜਸਵਿੰਦਰ ਕੌਰ, ਬਲਜਿੰਦਰ ਕੌਰ,ਸੁਖਵਿੰਦਰ ਕੌਰ,ਹਰਦੀਪ ਕੌਰ, ਕਿਸ਼ਨਾ ਕੌਰ, ਹਰਮਿੰਦਰ ਕੌਰ, ਸਰਬਜੀਤ ਕੌਰ, ਨਿੰਦਰ ਕੌਰ, ਜਸਵੀਰ ਕੌਰ, ਪਰਮਜੀਤ ਕੌਰ,ਰਾਜਵਿੰਦਰ ਕੌਰ, ਹਰਵਿੰਦਰ ਕੌਰ ਚੂਹੜਪੁਰ,ਹਰਬੰਸ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਹਰਦੀਪ ਕੌਰ, ਕਿਰਨ ਕੌਰ ਆਦਿ ਹਾਜ਼ਰ ਸਨl