ਫ਼ੀਲਡ ਅਫਸਰ ਦੀ ਆਸਾਮੀ ਲਈ 20 ਤੇ 21 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

Share and Enjoy !

Shares
ਸੰਗਰੂਰ (ਜਗਸੀਰ ਲੌਂਗੋਵਾਲ ) : ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਨੂਰ ਹੈਲਥ ਕੇਅਰ ਇੰਸਟੋ ਹਰਬਲਜ਼ ਕੰਪਨੀ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਫੀਲਡ ਅਫਸਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 20  ਤੇ 21 ਅਪ੍ਰੈਲ 2022 ਨੂੰ ਸਵੇਰੇ 10:30 ਤੋਂ ਦੁਪਹਿਰ 1:00 ਵਜੇ ਤੱਕ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ 12 ਵੀਂ ਪਾਸ 18 ਤੋਂ 30 ਸਾਲ ਉਮਰ ਦੀਆਂ ਕੇਵਲ ਮਹਿਲਾ ਪ੍ਰਾਰਥੀ ਹੀ ਹਿੱਸਾ ਲੈ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਵਿਊ ਲਈ ਹਾਜ਼ਰ ਹੋਣ ਵਾਲੇ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਕਾਪੀਆਂ ਅਤੇ ਰਜਿਊਮ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

About Post Author

Share and Enjoy !

Shares

Leave a Reply

Your email address will not be published.