ਬਰਜਿੰਦਰ ਸਿੰਘ ਬਬਲੂ ਲੋਪੋਂ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਸਮਰਾਲਾ ਦੇ ਇੰਚਾਰਜ ਨਿਯੁਕਤ

Share and Enjoy !

Shares

(ਹਰਪ੍ਰੀਤ ਸਿੰਘ ਕੈਲੇ) ਮਾਛੀਵਾੜਾ ਸਾਹਿਬ। ਹਲਕਾ ਸਮਰਾਲਾ ਤੋਂ ਨੌਜਵਾਨ ਆਗੂ ਬਰਜਿੰਦਰ ਸਿੰਘ ਬਬਲੂ ਲੋਪੋਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਸਮਰਾਲਾ ਤੋਂ ਇੰਚਾਰਜ ਨਿਯੁਕਤ ਕੀਤਾ ਹੈ। ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ 4 ਹਲਕਿਆਂ ਤੋਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿਚ ਹਲਕਾ ਸਮਰਾਲ ਤੋਂ ਬਰਜਿੰਦਰ ਸਿੰਘ ਬਬਲੂ ਲੋਪੋਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਦਫ਼ਤਰ ਤੋਂ ਸਕੱਤਰ ਪਰਗਟ ਸਿੰਘ ਮਿਆਂਵਿੰਡ ਵਲੋਂ ਜਾਰੀ ਪੱਤਰ ਅਨੁਸਾਰ ਬਰਜਿੰਦਰ ਸਿੰਘ ਬਬਲੂ ਲੋਪੋਂ ਦੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਨੌਜਵਾਨ ਆਗੂ ਬਰਜਿੰਦਰ ਸਿੰਘ ਬਬਲੂ ਲੋਪੋਂ ਲੰਮੇ ਸਮੇਂ ਤੋਂ ਹਲਕਾ ਸਮਰਾਲਾ ਦੀ ਰਾਜਨੀਤੀ ਵਿੱਚ ਸਰਗਰਮ ਹਨ ਅਤੇ ਹਲਕੇ ਵਿੱਚ ਉਹਨਾਂ ਦਾ ਵੱਡਾ ਆਧਾਰ ਹੈ। ਨਵ-ਨਿਯੁਕਤ ਹਲਕਾ ਇੰਚਾਰਜ ਬਬਲੂ ਲੋਪੋਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾ ਕੇ ਸੂਬੇ ’ਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਮਬੰਦ ਕਰ ਪਾਰਟੀ ਨਾਲ ਜੋੜਿਆ ਜਾਵੇਗਾ ਤਾਂ ਜੋ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾ ਸਕੇ।

About Post Author

Share and Enjoy !

Shares

Leave a Reply

Your email address will not be published.