
ਚੀਮਾ ਮੰਡੀ,(ਗੁਰਵਿੰਦਰ ਸਿੰਘ ਚਹਿਲ) : ਆਜਾਦੀ ਦੇ 75ਵੇੰ ਸਾਲ ਨੂੰ ਸਮਰਪਿਤ ਹੋਏ ਬਲਾਕ ਪੱਧਰੀ ਸਕਿੱਟ ਮੁਕਾਬਲਿਆਂ ‘ਚ ਸਹੀਦ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੌਸਨ ਕੀਤਾ ਹੈ।ਸਕੂਲ ਮੁਖੀ ਮੈਡਮ ਮਨਦੀਪ ਕੌਰ ਨੇ ਦੱਸਿਆ ਵਿਦਿਆਰਥੀਆਂ ਦੀ ਪ੍ਰਾਪਤੀ ਦਾ ਸਿਹਰਾ ਪੰਜਾਬੀ ਅਧਿਆਪਿਕਾ ਮੈਡਮ ਮਨਪ੍ਰੀਤ ਕੌਰ ਨੂੰ ਜਾਂਦਾ ਹੈ,ਜਿਨਾਂ ਨੇ ਮਿਹਨਤ ਕਰਵਾਈ ਹੈ।ਸਕੂਲ ਮੁਖੀ ਨੇ ਸਮੂਹ ਸਟਾਫ ਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੁਜੀਸਨਾਂ ਲੈਣ ਵਾਲੇ ਬੱਚਿਆਂ ਦਾ ਵਿਸੇਸ ਸਨਮਾਨ ਕੀਤਾ ਜਾਵੇਗਾ।