
ਬਲਾਚੌਰ(ਜਤਿੰਦਰਪਾਲ ਸਿੰਘ ਕਲੇਰ) : ਆਉਣ ਵਾਲੀ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮੈਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਚੌਰ ਵਿਖੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰ ਸਾਥੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਸਾਂਝੀਆਂ ਕੀਤੀਆਂ ਗਈਆਂ। ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਸਾਰੇ ਮਿਲ ਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਇਸ ਇਤਿਹਾਸਕ ਰੈਲੀ ਨੂੰ ਕਾਮਯਾਬ ਬਣਾਇਆ ਜਾਵੇ।
ਇਸ ਮੌਕੇ ਐਡਵੋਕੇਟ ਸੰਜੀਵ ਚੌਧਰੀ ਚੇਚੀ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਸੇਠੀ ਉਧਨੋਵਾਲ ਅਤੇ ਸੀਨੀਅਰ ਨੌਜਵਾਨ ਆਗੂ ਆਪ ਕਰਨਵੀਰ ਕਟਾਰੀਆ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਆਗੂਆਂ ਨੇ ਕਿਹਾ ਕਿ ਇੱਕਜੁੱਟਤਾ, ਮਿਹਨਤ ਅਤੇ ਸਮਰਪਣ ਨਾਲ ਮਿਸ਼ਨ 2027 ਵੱਲ ਅੱਗੇ ਵਧਿਆ ਜਾਵੇਗਾ ਅਤੇ ਮੋਗਾ ਦੀ ਰੈਲੀ ਇਸ ਮਿਸ਼ਨ ਦੀ ਮਜ਼ਬੂਤ ਸ਼ੁਰੂਆਤ ਸਾਬਤ ਹੋਵੇਗੀ।