ਹੁਸ਼ਿਆਰਪੁਰ (ਤਰਸੇਮ ਦੀਵਾਨਾ) — ਮਹਾਰਿਸ਼ੀ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਉਤਸਵ ਦੇ ਸਬੰਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਨਿਊ ਜੁਡੀਸ਼ੀਅਲ ਕੰਪਲੈਕਸ ਹੁਸ਼ਿਆਰਪੁਰ ਵਿਖੇ ਸਮੂਹ ਵਕੀਲ ਭਾਈਚਾਰੇ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ। ਇਸ ਮੌਕੇ ਮਹਾਰਿਸ਼ੀ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਸ਼ਰਧਾ ਅਤੇ ਸਤਿਕਾਰ ਨਾਲ ਪ੍ਰਗਟ ਉਤਸਵ ਮਨਾਇਆ ਗਿਆ। ਲੰਗਰ ਦੀ ਸ਼ੁਰੂਆਤ ਮਾਣਯੋਗ ਸੈਸ਼ਨ ਜੱਜ ਰਜਿੰਦਰ ਅਗਰਵਾਲ ਅਤੇ ਹੋਰ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ਼ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਦੀ ਬਾਣੀ ਅਤੇ ਵਿਚਾਰ ਸਾਨੂੰ ਸੱਚਾਈ, ਸਮਾਨਤਾ, ਦਇਆ, ਮਨੁੱਖੀ ਸਤਿਕਾਰ ਅਤੇ ਭਾਈਚਾਰਕ ਸਾਂਝ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਵੱਲੋਂ ਦਿੱਤਾ ਗਿਆ ਸੰਦੇਸ਼ ਅੱਜ ਵੀ ਓਨਾ ਹੀ ਸਾਰਥਕ ਹੈ ਅਤੇ ਸਮਾਜ ਨੂੰ ਜਾਤ-ਪਾਤ, ਭੇਦਭਾਵ ਤੇ ਆਪਸੀ ਵੈਰ-ਵਿਰੋਧ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦੀ ਲੋੜ ਹੈ।
ਐਡਵੋਕੇਟ ਭਾਰਦਵਾਜ਼ ਨੇ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਮਹਾਨ ਸ਼ਖ਼ਸੀਅਤਾਂ ਦੇ ਪਾਵਨ ਦਿਹਾੜੇ ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਲੰਗਰ ਦੀ ਪਰੰਪਰਾ ਸੇਵਾ, ਸਮਾਨਤਾ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ, ਜਿੱਥੇ ਹਰ ਵਿਅਕਤੀ ਬਿਨਾਂ ਕਿਸੇ ਭੇਦਭਾਵ ਦੇ ਸਾਂਝੀਵਾਲਤਾ ਦੀ ਭਾਵਨਾ ਨਾਲ ਸੇਵਾ ਅਤੇ ਪ੍ਰਸ਼ਾਦ ਗ੍ਰਹਿਣ ਕਰਦਾ ਹੈ। ਉਨ੍ਹਾਂ ਇਸ ਉਪਰਾਲੇ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਵਕੀਲ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜ ਸੇਵੀ ਕਾਰਜ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਐਡਵੋਕੇਟ ਮਾਣਕ ਡੋਗਰਾ, ਜਨਰਲ ਸਕੱਤਰ ਐਡਵੋਕੇਟ ਪੁਨੀਤ ਇੰਦਰ ਕੰਗ, ਜੁਆਇੰਟ ਸਕੱਤਰ ਐਡਵੋਕੇਟ ਨੈਨਸੀ ਸ਼ਰਮਾ ਤੋਂ ਇਲਾਵਾ ਐਡਵੋਕੇਟ ਆਰ.ਪੀ. ਧੀਰ, ਐਡਵੋਕੇਟ ਕੇ.ਸੀ. ਮਹਾਜਨ, ਐਡਵੋਕੇਟ ਮਨੋਜ ਸ਼ਰਮਾ, ਐਡਵੋਕੇਟ ਰਾਮ ਜੀ ਦਾਸ ਬੱਧਣ, ਐਡਵੋਕੇਟ ਕਮਲਜੀਤ ਸਰੋਆ, ਐਡਵੋਕੇਟ ਪਲਵਿੰਦਰ ਪੱਲਵ, ਐਡਵੋਕੇਟ ਧਰਮਿੰਦਰ ਦਾਦਰਾ, ਐਡਵੋਕੇਟ ਪਵਨ ਬੱਧਣ, ਐਡਵੋਕੇਟ ਹਰਪ੍ਰੀਤ ਝਾਵਰ, ਐਡਵੋਕੇਟ ਸੁਖਵਿੰਦਰ ਕੋਟਲੀ, ਐਡਵੋਕੇਟ ਪ੍ਰਮੋਦ ਸਿੱਧੂ, ਐਡਵੋਕੇਟ ਰਵਿੰਦਰ ਅਟਵਾਲ, ਐਡਵੋਕੇਟ ਸੁਰਜੀਤ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ, ਐਡਵੋਕੇਟ ਨੇਹਾਰਿਕਾ, ਐਡਵੋਕੇਟ ਮਨਦੀਪ ਕੌਰ, ਐਡਵੋਕੇਟ ਚੇਤਨਾ ਕੁਮਰਾ, ਐਡਵੋਕੇਟ ਪ੍ਰੀਤੀ ਜੱਸਲ, ਐਡਵੋਕੇਟ ਨਿਰਵੈਰ ਸਿੱਧੂ ਸਮੇਤ ਹੋਰ ਵਕੀਲ ਸਾਥੀ ਮੌਜੂਦ ਸਨ।
ਫੋਟੋ ਅਜਮੇਰ ਦੀਵਾਨਾ