ਬੀਕੇਯੂ ਏਕਤਾ (ਸਿੱਧੂਪੁਰ) ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਆਯੋਜਿਤ 

Share and Enjoy !

Shares
 – ਝੋਨੇ ਦੇ ਭਾਅ ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਦੇ ਜ਼ਖਮਾਂ ਤੇ ਛਿੜਕਿਆ ਲੂਣ – ਚੱਠਾ
ਸੰਗਰੂਰ  (ਜਗਸੀਰ ਲੌਂਗੋਵਾਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਵਿਸ਼ੇਸ਼ ਤੌਰ ਤੇ ਪਹੁੰਚੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ‘ਕੇਂਦਰ ਸਰਕਾਰ ਨੇ ਸਾਲ 2022-23 ਤੱਕ ਝੋਨੇ ਦੇ ਭਾਅ ’ਚ 100 ਰੁਪਏ ਪ੍ਰਤੀ ਕੁਇੰਟਲ ਅਤੇ ਹੋਰ ਖਰੀਫ ਫਸਲਾਂ ਦੀ ਐੱਮ.ਐੱਸ.ਪੀ ਵਿੱਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਸਖਤ ਨਿੰਦਿਆ ਕਰਦਿਆਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਸ.ਚੱਠਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਭਾਅ ਲਾਗਤ ਖਰਚਿਆਂ ਮੁਤਾਬੁਕ ਨਹੀ ਦਿੱਤਾ, ਸਗੋਂ ਹਰ ਸਾਲ ਸਿਰਫ ਸਿਆਸੀ ਭਾਅ ਦੇ ਕੇ ਕਿਸਾਨਾਂ ਨੂੰ ਕਰਜ਼ੇ ਵੱਲ ਧੱਕ ਦਿੱਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਖਾਦਾਂ, ਬੀਜ਼ਾਂ, ਮਜ਼ਦੂਰੀ, ਕੀਟਨਾਸ਼ਕ ਦਵਾਈਆਂ, ਡੀਜ਼ਲ ਆਦਿ ਦੀਆਂ ਕੀਮਤਾਂ ਆਏ ਦਿਨ ਵਧ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਫਸਲਾਂ ਉਤੇ ਹਰ ਸਾਲ ਜਿਆਦਾ ਪੈਸੇ ਖਰਚਣੇ ਪੈਂਦੇ ਹਨ, ਪਰ ਕੇਂਦਰ ਸਰਕਾਰ ਹਰ ਵਾਰ ਫਸਲਾਂ ਦੇ ਨਿਗੂਣੇ ਭਾਅ ਤੈਅ ਕਰ ਦਿੰਦੀ ਹੈ, ਜਿਸ ਨਾਲ ਕਿਸਾਨਾਂ ’ਤੇ ਭਾਰੀ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਕਿਸਾਨ ਦਿਨੋਂ ਦਿਨ ਕਰਜ਼ਾਈ ਹੁੰਦਾ ਹੋਇਆ ਖੁਦਕੁਸ਼ੀਆਂ ਕਰ ਰਿਹਾ ਹੈ।ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਡਾਂ ਰਮੇਸ਼ ਚੰਦ ਦੀ ਅਗਵਾਈ ‘ਚ ਸਮਰਥਨ ਮੁੱਲ ਸੰਬੰਧੀ ਪ੍ਰਣਾਲੀ ਬਾਰੇ ਜਾਂਚ ਕਮੇਟੀ ਦੀ ਰਿਪੋਰਟ ਲਾਗੂ ਕਰਕੇ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ  (ਸੀ.ਟੂ) ਰਿਪੋਰਟ ਮੁਤਾਬਕ ਦਿੱਤੇ ਜਾਣ। ਚੱਠਾ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ਸੀ-2 ਰਿਪੋਰਟ ਮੁਤਾਬਕ 50 ਫੀਸਦੀ ਮੁਨਾਫੇ ਅਨੁਸਾਰ ਤੈਅ ਨਹੀ ਕਰਦੀ, ਉਨ੍ਹਾਂ ਚਿਰ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਜੀਤ ਸਿੰਘ ਜੌਲੀਆਂ, ਕਸ਼ਮੀਰ ਸਿੰਘ ਕਾਕੜਾ,ਹਰੀ ਸਿੰਘ ਚੱਠਾ, ਲਖਵਿੰਦਰ ਸਿੰਘ ਡੂਡੀਆ, ਕਰਨੈਲ ਸਿੰਘ ਕਾਕੜਾ, ਦਰਸ਼ਨ ਸਿੰਘ ਛਾਜਲਾ,ਭੂਰਾ ਸਿੰਘ ਸਲੇਮਗੜ, ਜਰਨੈਲ ਸਿੰਘ ਸ਼ਾਹਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.