ਬੀ. ਬੀ. ਐਸ.ਬੀ. ਕਾਨਵੈਟ ਸਕੂਲ ਚਕਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ

Share and Enjoy !

Shares
ਹਠੂਰ-(ਕੌਸ਼ਲ ਮੱਲ੍ਹਾ)-ਬੀ.ਬੀ.ਐਸ.ਬੀ. ਕਾਨਵੈਟ ਸਕੂਲ ਚਕਰ ਦੀ ਪ੍ਰਿੰਸੀਪਲ ਵਿਮਲ ਚੰਡੌਕ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਚਕਰ ਸਕੂਲ ਵਿਖੇ ਮਨਾਇਆ ਗਿਆ।ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰਕ੍ਰਿਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਗਗਨ
ਬਾਵਾ,ਜਨਰਲ ਸੈਕਟਰੀ ਅੰਜੂ ਬਾਲਾ ਨੇ ਬਾਬਾ ਜੀ ਦੀ ਤਸਵੀਰ ਤੇ ਫੁੱਲ ਮਾਲਾ ਭੇਂਟ ਕੀਤੀਆਂ।ਇਸ ਮੌਕੇ ਸਕੂਲੀ ਬੱਚਿਆ ਵੱਲੋ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸਕੂਲੀ ਬੱਚਿਆ ਨੇ ‘ਸ਼ਬਦ ਕੀਰਤਨ’ ਨਾਲ ਬੱਚਿਆ ਅਤੇ ਸਕੂਲ ਦੇ ਸਟਾਫ ਨੂੰ ਜੋੜੀ ਰੱਖਿਆ।ਇਸ ਮੌਕੇ ਪ੍ਰਿੰਸੀਪਲ ਵਿਮਲ ਚੰਡੌਕ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸੰਘਰਸਾ ਭਰੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।ਇਸ ਮੌਕੇ ਸਕੂਲ ਦੇ ਚੇਅਰਮੈਨ ਸਨੀ ਅਰੋੜਾ ਨੇ ਬੱਚਿਆਂ ਨੂੰ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਤੇ ਚਾਨਣਾ ਪਾਉਦੇ ਹੋਏ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਸਿੱਖ ਧਰਮ ਨੂੰ ਬਹੁਤ ਵੱਡੀ ਦੇਣ ਹੈ।ਉਹ ਭਗਤੀ ਅਤੇ ਸ਼ਕਤੀ ਦਾ ਸੁਮੇਲ ਸਨ।ਉਨ੍ਹਾ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ। ਇਸ ਸਮੇਂ ਕੜਾਹ ਪ੍ਰਸਾਦ ਦੀ ਦੇਗ ਸਮੂਹ-ਮੈਨੇਜਮੈਟ ਅਤੇ ਬੱਚਿਆਂ ਵਿਚਕਾਰ ਵੰਡੀ ਗਈ।ਇਸ ਮੌਕੇ ਸਕੂਲ ਦੀ ਸਮੂਹ ਪ੍ਰਬੰਧਕੀ ਕਮੇਟੀ,ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.