ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ 

Share and Enjoy !

Shares

(ਜਗਸੀਰ ਲੌਂਗੋਵਾਲ) ਸੰਗਰੂਰ।

ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ ਅਤੇ ਜੱਗਾ ਬੋਹਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੂੰ ਆਪਣੀ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਬੇਰੁਜਗਾਰ ਅਧਿਆਪਕਾਂ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਆ ਰਹੀਆਂ ਰੁਕਾਵਟਾਂ ਬਾਰੇ ਸਿੱਖਿਆ ਮੰਤਰੀ ਨੂੰ ਜਾਣੂ ਕਰਾਇਆ ਗਿਆ। ਬੇਰੁਜਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਉਪਰੰਤ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਬੇਰੁਜਗਾਰ ਈਟੀਟੀ ਟੈੱਟ ਪਾਸ ਦੀਆਂ ਮੰਗਾਂ ਨੂੰ ਜਲਦ ਠੋਸ ਹੱਲ ਕੀਤਾ ਜਾਵੇਗਾ। ਇਸ ਮੌਕੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ, ਜੱਗਾ ਬੋਹਾ, ਅਮਰਿੰਦਰ ਜੋਨੀ ਗੁਰਦੀਪ, ਲਾਡੀ, ਗੁਰਸੰਗਤ ਮਾਨਸਾ, ਬੇਅੰਤ ਮਾਨਸਾ  ਨੇ ਕਿਹਾ ਕਿ ਲਗਾਤਾਰ ਕਾਂਗਰਸ ਸਰਕਾਰ ਤੋਂ ਪੰਜ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਤਾਂ ਨਹੀਂ ਮਿਲੀ, ਸਿਰਫ ਬੇਰੁਜਗਾਰ ਅਧਿਆਪਕਾਂ ਨੂੰ ਡਾਂਗਾਂ ਤੇ ਝੂਠੇ ਪਰਚੇ ਹਿੱਸੇ ਆਏ। ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀਆਂ 2364 ਤੇ 6635 ਪੋਸਟਾਂ ਨਿਕਲੀਆਂ ਜੋ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰਟ ਕੇਸਾਂ ਵਿੱਚ ਫਸ ਚੁੱਕੀਆਂ ਹਨ ਇਨਾਂ ਭਰਤੀਆਂ ਨੂੰ ਕੋਰਟ ਕੇਸ ਵਿੱਚੋਂ ਬਾਹਰ ਕੱਢ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਤੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਤਾਂ ਜਾਰੀ ਹੋਇਆ ਪਰ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲਿਆ ਗਿਆ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਜਲਦੀ ਤੋਂ ਜਲਦੀ 5994 ਪੋਸਟਾ ਦਾ ਪੋਰਟਲ ਆਨਲਾਇਨ ਕਰੇ । ਸਰਕਾਰ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨ  ਸਾਰਥਕ ਹੱਲ ਕਰੇ ਤਾਂ ਕਿ ਬੇਰੁਜਗਾਰ ਅਧਿਆਪਕਾਂ ਨੂੰ ਰੁਜਗਾਰ ਮਿਲ ਸਕੇ । ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਬੇਰੁਜਗਾਰ ਅਧਿਆਪਕਾਂ ਦੀਆਂ ਭਰਤੀਆਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ ।

About Post Author

Share and Enjoy !

Shares

Leave a Reply

Your email address will not be published.