
ਮਾਛੀਵਾੜਾ ਸਾਹਿਬ ਸਾਹਿਬ 16 ਦਸੰਬਰ (ਹਰਪ੍ਰੀਤ ਸਿੰਘ ਕੈਲੇ) ਜਨਵਰੀ ਮਹੀਨੇ ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਯੋਗ ਅਗਵਾਈ ਵਿੱਚ ਪੂਰੇ ਭਾਰਤ ਵਿੱਚ ਸ਼ੁਰੂ ਕੀਤੀ ਗਈ ਜੋੜੋ ਪੈਦਲ ਯਾਤਰਾ ਦਾ ਪੰਜਾਬ ਵਿਚ ਭਰਪੂਰ ਸਵਾਗਤ ਕੀਤਾ ਜਾਵੇਗਾ ਇਸ ਯਾਤਰਾ ਵਿਚ ਸ਼ਾਮਲ ਹੋਣ ਲਈ ਹਲਕਾ ਸਮਰਾਲਾ ਦੇ ਵਰਕਰ ਪੱਬਾਂ ਭਾਰ ਹਨ। ਇਸ ਸੰਬੰਧੀ ਗੱਲਬਾਤ ਕਰਦਿਆਂ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ, ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਮਾਣੇਵਾਲ ਤੇ ਮਾਛੀਵਾੜਾ ਸਾਹਿਬ ਤੋ ਉੱਘੇ ਕਾਰੋਬਾਰੀ ਕਾਂਗਰਸੀ ਯੂਥ ਆਗੂ ਸੁਖਦੀਪ ਸਿੰਘ ਸੋਨੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਭਾਰਤ ਜੋੜੋ ਪੈਦਲ ਯਾਤਰਾ ਕੰਨਿਆ ਕੁਮਾਰੀ ਤੋਂ ਸ਼ੁਰੂ ਹੋ ਕੇ ਕਸ਼ਮੀਰ ਤੱਕ ਚੱਲੇਗੀ। ਭਾਰਤ ਜੋੜੋ ਪੈਦਲ ਯਾਤਰਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੋ ਕੇ ਗੁਜ਼ਰੇਗੀ। ਇਹ ਸਾਲ ਇਤਿਹਾਸਕ ਯਾਤਰਾ ਦਾ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੁਆਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਹੀ ਨਹੀਂ ਹਿੰਦੁਸਤਾਨ ਦੇ ਇਤਿਹਾਸ ਵਿਚ ਪਹਿਲੀ ਵਾਰੀ ਹੋਣ ਜਾ ਰਿਹਾ ਹੈ ਕਿ ਕਿਸੇ ਵੱਡੇ ਆਗੂ ਜਾਂ ਪਾਰਟੀ ਨੇ ਇੰਨੀ ਲੰਬੀ ਪੈਦਲ ਯਾਤਰਾ ਕੀਤੀ ਹੋਵੇ। ਯਾਤਰਾ ਦਾ ਮੁੱਖ ਮਕਸਦ ਲੋਕਾਂ ਨੂੰ ਕਾਂਗਰਸ ਪਾਰਟੀ ਦੀ ਲੋਕਧਾਰਾ ਤੋਂ ਜਾਣੂ ਕਰਵਾ ਕੇ ਆਪਣੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਵਿੱਚ ਵਰਕਰਾਂ ਦੀ ਸ਼ਮੂਲੀਅਤ ਲਈ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਯਾਤਰਾ ਦਾ ਸ਼ਾਨਦਾਰ ਸਵਾਗਤ ਕਰਨ ਲਈ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਲਈ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕਾਂਗਰਸੀ ਵਰਕਰਾਂ ਵਿਚ ਇਸ ਯਾਤਰਾ ਲਈ ਭਾਰੀ ਉਤਸ਼ਾਹ ਹੈ। ਇਸ ਯਾਤਰਾ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਆਗੂ, ਵਰਕਰ ਅਤੇ ਆਮ ਲੋਕ ਤੱਤਪਰ ਹਨ।
