ਮਾਨਸਿਕ ਰੋਗ ਨੂੰ ਨਾ ਛੁਪਾਓ

Share and Enjoy !

Shares

ਸਮੇਂ ਸਿਰ ਇਲਾਜ ਨਾ ਕਰਵਾਉਣ ਤੇਂ ਮਾਨਸਿਕ ਰੋਗ ਹੋ ਸਕਦਾ ਹੈ ਘਾਤਕ

ਸਕੂਲੀ ਵਿਦਿਆਰਥੀਆਂ ਨੂੰ ਟੀਕਾਕਰਨ ਕਰਵਾਉਣ ਲਈ ਕੀਤਾ ਪ੍ਰੇਰਿਤ
(ਬਿਊਰੋ ਚੈਕ ਪੋਸਟ) ਫਰੀਦਕੋਟ। ਸਿਵਲ ਸਰਜਨ ਫਰੀਦਕੋਟ ਡਾ ਸੰਜੇ ਕਪੂਰ ਦੇ ਦਿਸਾ ਨਿਰਦੇਸਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿੱਖੇ ਮਾਨਸਿਕ ਸਿਹਤ ਅਤੇ ਮਾਨਸਿਕ ਰੋਗਾਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸੇਵਾਵਾਂ ਦੀ ਜਾਗਰੂਕਤਾ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਰਣਜੀਤ ਕੌਰ ਨੇਂ ਕਿਹਾ ਕਿ ਮਾਨਸਿਕ ਥਕਾਨ ਸਾਨੂੰ ਮਾਨਸਿਕ ਤੌਰ ਤੇ ਬਿਮਾਰ ਕਰ ਸਕਦੀ ਹੈ।ਜਿਸ ਵੱਲ ਸਾਡਾ ਧਿਆਨ ਨਹੀਂ ਜਾਂਦਾ।ਕਈ ਵਾਰੀ ਪੜਾਈ ਜਾਂ ਕੰਮ ਦੇ ਬੋਝ, ਰਿਸ਼ਤਿਆਂ ਵਿੱਚ ਦਰਾਰ , ਕੈਰੀਅਰ ਨੂੰ ਲੈ ਕੇ ਚਿੰਤਾ ਸਾਨੂੰ ਤਣਾਅ ਤਾਂ ਦਿੰਦੀ ਹੈ ਅਤੇ ਜੇਕਰ ਇਹ ਤਨਾਅ ਲੰਬੇ ਸਮੇਂ ਤੱਕ ਰਹੇ ਤਾਂ ਇਹ ਡਿਪਰੈਸ਼ਨ ਵਿੱਚ ਤਬਦੀਲ ਹੋ ਜਾਂਦਾ ਹੈ। ਕਈ ਵਾਰੀ ਡਿਪ੍ਰੈਸ਼ਨ ਜ਼ਿਆਦਾ ਹੋਣ ਨਾਲ ਵਿਅਕਤੀ ਦੇ ਮਨ ਵਿੱਚ ਆਤਮ ਹੱਤਿਆ ਜਾਂ ਖੁਦਕੁਸ਼ੀ ਤੱਕ ਦੇ ਖਿਆਲ ਆਉਣੇ ਸ਼ੁਰੂ ਹੋ ਜਾਂਦੇ ਹਨ।ਇਸ ਲਈ ਮਾਨਸਿਕ ਰੋਗਾਂ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਗੁਰਨਾਮ ਸਿੰਘ ਸਾਈਕੈਟਰੀ ਸੋਸਲ ਵਰਕਰ ਅਤੇ ਆਗਿਆ ਪਾਲ ਮੈਨੇਜਰ ਮੁੜ ਵਸੇਬਾ ਕੇਂਦਰ ਵਲੋਂ ਮਾਨਸਿਕ ਰੋਗਾਂ ਅਤੇ ਲੱਛਣਾਂ ਬਾਰੇ ਜਾਣਕਾਰੀ ਦਿੰਦੇਂ ਕਿਹਾ ਕਿ ਬੇਚੈਨੀ, ਨੀਂਦ ਘੱਟ ਜਾਂ ਵੱਧ ਆਉਣਾ, ਸਿਰ ਦਰਦ ਰਹਿਣਾ, ਕੰਨਾਂ ਵਿਚ ਅਵਾਜਾਂ ਪੈਣੀਆਂ, ਦੰਦਲ ਪੈਣਾ, ਯਾਦ ਸ਼ਕਤੀ ਘੱਟਣਾ, ਵਾਰ ਵਾਰ ਹੱਥ ਧੋਣਾ, ਚੀਜ਼ਾਂ ਦੀ ਵਰਤੋਂ ਸਮੇਂ ਵਹਿਮ ਭਰਮ ਰੱਖਣਾ, ਗੁੱਸੇ ਦਾ ਵੱਧਣਾ, ਚਿੜਚੜਾਪਣ, ਗੱਲਾਂ ਭੁੱਲਣੀਆਂ, ਖੁਦਕੁਸ਼ੀ ਦੀ ਕੋਸ਼ਿਸ਼ ਜਾਂ ਧਮਕੀ ਦੇਣਾ ਆਦਿ ਮਾਨਸਿਕ ਰੋਗ ਦੀਆਂ ਨਿਸ਼ਾਨੀਆਂ ਹਨ ਅਤੇ ਜੇਕਰ ਅਜਿਹੇ ਮਰੀਜ਼ ਸਮੇਂ ਸਿਰ ਆਪਣਾ ਇਲਾਜ਼ ਕਰਵਾ ਲੈਣ ਤਾਂ ਜਲਦੀ ਠੀਕ ਹੋ ਕੇ ਉਹ ਇੱਕ ਆਮ ਵਿਅਕਤੀ ਵਾਂਗ ਸਿਹਤਮੰਦ ਜਿੰਦਗੀ ਬਤੀਤ ਕਰ ਸਕਦੇ ਹਨ। ਡਿਪਟੀ ਮਾਸ ਮੀਡੀਆ ਅਫਸਰ ਸੰਜੀਵ ਸਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਤੋਂ ਕੋਈ ਜ ਿਆਦਾ ਜਾਨੀ ਨੁਕਸਾਨ ਨਾ ਹੋਣ ਦਾ ਕਾਰਣ ਆਮ ਵੱਧ ਤੋਂ ਵੱਧ ਲੋਕਾਂ ਵਲੋਂ ਕਰੋਨਾ ਵਾਇਰਸ ਤੋਂ ਬਚਾਓ ਲਈ ਟੀਕਾਕਰਨ ਕਰਵਾ ਰੱਖਿਆ ਸੀ। ਉਨਾਂ ਵਿਦਿਆਥੀਆਂ ਨੂੰ ਅਪੀਲ ਕੀਤੀ ਕਿ ਜਿੰਨਾ ਵਿਦਿਆਰਥੀਆਂ ਨੇ ਹਲੇ ਟੀਕਾਕਰਨ ਨਹੀਂ ਕਰਵਾਇਆ, ਓ ਜਲਦ ਤੋਂ ਜਲਦ ਕਰਵਾ ਲੈਣ ਤਾਂ ਜੋ ਆਪਾਂ ਸਾਰੇ ਮਿਲ ਕੇ ਇਸ ਨਾਮੁਰਾਦ ਬੀਮਾਰੀ ਤੇ ਜਿੱਤ ਪਾ ਸਕੀਏ। ਸਕੂਲ ਦੇ ਪਿ੍ਰੰਸੀਪਲ ਮਨਜੀਤ ਸਿੰਘ ਭੁੱਲਰ ਨੇ ਸਿਹਤ ਵਿਭਾਗ ਵਲੋਂ ਕੀਤੇ ਉਪਰਾਲੇ ਦਾ ਧੰਨਵਾਦ ਕੀਤਾ। ਇਸ ਮੌਕੇ ਜਗਮੀਤ ਕੌਰ, ਆਸੂ ਬਾਲਾ, ਹਰਵਿੰਦਰ ਕੌਰ, ਹਰਪ੍ਰੀਤ ਕੌਰ, ਮੋਨੀਕਾ ਗੋਇਲ, ਰੇਖਾ ਰਾਣੀ ਵੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.