
– ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਅਸੁਵਿਧਾ : ਹਰਜੋਤ ਕੌਰ ਲੋਹਟੀਆ
– ਖਰੀਦੀ ਗਈ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ’ਚ ਹੋਵੇਗੀ ਜਮ੍ਹਾਂ
(ਰਣਜੀਤ ਕਲਸੀ) ਫਿਲੌਰ/ਗੁਰਾਇਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਰਕੀਟ ਕਮੇਟੀ ਫਿਲੌਰ ਅਧੀਨ ਆਉਂਦੀਆਂ ਅਨਾਜ ਮੰਡੀਆਂ—ਫਿਲੌਰ, ਅੱਪਰਾ, ਅਤੇ ਮੁਠੱਡਾ ਖੁਰਦ ਵਿਖੇ ਝੋਨੇ ਦੀ ਸਰਕਾਰੀ ਖਰੀਦ ਰਸਮੀ ਤੌਰ ’ਤੇ ਸ਼ੁਰੂ ਹੋ ਗਈ ਹੈ।
ਜਾਣਕਾਰੀ ਦਿੰਦੇ ਆਂ ਸੰਗਠਨ ਇੰਚਾਰਜ ਵਰਿੰਦਰ ਸਿੰਘ (ਫਿਲੌਰ ਹਲਕਾ) ਨੇ ਦੱਸਿਆ ਕਿ ਅਨਾਜ ਮੰਡੀ ਫਿਲੌਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ ਫਿਲੌਰ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵੱਲੋਂ ਕੀਤਾ ਗਿਆ। ਇਸ ਮੌਕੇ ਹਰਜੋਤ ਕੌਰ ਲੋਹਟੀਆ ਨੇ ਆਖਿਆ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਲਾਜ਼ਮੀ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਖਰੀਦ ਸੀਜ਼ਨ ਦੀ ਸ਼ੁਰੂਆਤ ਦੇ ਖੁਸ਼ੀ ਦੇ ਮੌਕੇ ’ਤੇ ਮੰਡੀ ਵਿੱਚ ਮਿਠਾਈਆਂ ਵੀ ਵੰਡੀਆਂ ਗਈਆਂ।
ਮਾਰਕੀਟ ਕਮੇਟੀ ਫਿਲੌਰ ਦੇ ਸਕੱਤਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਏ-ਗ੍ਰੇਡ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਅਤੇ ਆਮ ਗ੍ਰੇਡ ਝੋਨੇ ਦਾ ਐੱਮ.ਐੱਸ.ਪੀ. 2,441 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਖਰੀਦੀ ਗਈ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ?ਹਾਂ ਕਰਵਾਈ ਜਾਵੇਗੀ।
ਫਿਲੌਰ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਕੁਮਾਰ ਆਹੂਜਾ ਨੇ ਝੋਨੇ ਦੀ ਸਰਕਾਰੀ ਖਰੀਦ ਸੁਚੱਜੇ ਢੰਗ ਨਾਲ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਅਤੇ ਹਰਜੋਤ ਕੌਰ ਲੋਹਟੀਆ ਦਾ ਧੰਨਵਾਦ ਕੀਤਾ।
ਇਸ ਉਦਘਾਟਨੀ ਸਮਾਰੋਹ ਵਿੱਚ ਤਹਿਸੀਲਦਾਰ ਅਨੂਦੀਪ ਥਿੰਦ, ਰੋਸ਼ਨ ਲਾਲ ਰੋਸ਼ੀ (ਚੇਅਰਮੈਨ ਮਾਰਕੀਟ ਕਮੇਟੀ ਫਿਲੌਰ), ਸਕੱਤਰ ਸੁਖਜਿੰਦਰ ਸਿੰਘ, ਵਰਿੰਦਰ ਸੈਣੀ (ਸੰਗਠਨ ਇੰਚਾਰਜ ਫਿਲੌਰ ਹਲਕਾ), ਹਲਕਾ ਮੀਡੀਆ ਇੰਚਾਰਜ ਮਨਦੀਪ ਸਿੰਘ ਸ਼ਾਹਪੁਰ, ਵਾਈਸ ਮੀਡੀਆ ਇੰਚਾਰਜ ਗੌਰਵ ਬਾਵਾ ਸਰਪੰਚ ਹਰਕਮਲ ਸਿੰਘ ਬੇਗਮਪੁਰ, ਤਰਲੋਕ ਸਿੰਘ ਵਿਰਕ, ਲਖਵਿੰਦਰ ਸਿੰਘ ਮੋਤੀ ਪੁਰ, ਪਰਵਿੰਦਰ ਮਾਹਲ, ਬਲਰਾਜ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਕਾਕੂ, ਪੰਕਜ ਲੋਹਟੀਆ, ਰਾਮੇਸ਼ਵਰ ਪੰਡਿਤ, ਕੰਗ ਜਗੀਰ, ਪਰਦੀਪ ਬਸੰਤ ਰਾਏ, ਸੁਰਜੀਤ ਸਿੰਘ, ਸੁਰਜੀਤ ਸਿੰਘ ਰਾਜਪਾਲ, ਤਰਨਜੀਤ ਸਿੰਘ ਇੰਸਪੈਕਟਰ, ਨਿਰਮਲ ਸਿੰਘ, ਜਰਨੈਲ ਸਿੰਘ ਮੋਤੀਪੁਰ ਖਾਲਸਾ ਅਮਰਜੀਤ ਲੋਟਾ ਹੀਰਾ ਸਮੇਤ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ, ਇੰਸਪੈਕਟਰ, ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।