ਮੁੱਖ ਮੰਤਰੀ ਨੇ ਡੀਪੀਆਰਓ ਦੀ ਮਾਤਾ ਦੇ ਦੇਹਾਂਤ ਤੇ ਦੁੱਖ ਪ੍ਰਗਟਾਇਆ

Share and Enjoy !

Shares

ਲੁਧਿਆਣਾ (ਰਾਜਕੁਮਾਰ ਸਾਥੀ)। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਗਾ ਦੇ ਡੀਪੀਆਰਓ ਪ੍ਰਭਦੀਪ ਸਿੰਘ ਨੱਥੋਵਾਲ ਦੀ ਮਾਤਾ ਸ਼੍ਰੀਮਤੀ ਜਸਪਾਲ ਕੌਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਜੀ 64 ਵਰਿਆਂ ਦੇ ਸਨ। ਸੰਖੇਪ ਬੀਮਾਰੀ ਮਗਰੋਂ ਲੁਧਿਆਣਾ ਜਿਲੇ ਵਿੱਚ ਉਹਨਾਂ ਦੇ ਜੱਦੀ ਪਿੰਡ ਨੱਥੋਵਾਲ ਵਿਖੇ ਉਹਨਾਂ ਨੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਤੇ ਇੱਕ ਧੀ ਛੱਡ ਗਏ ਹਨ।  ਉਹਨਾਂ ਦੇ ਦੇਹਾਂਤ ਤੇ ਦੁਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਦਾਰਨੀ ਜਸਪਾਲ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁਖ ਹੋਇਆ ਹੈ। ਉਹ ਆਪਣੇ ਪਰਿਵਾਰ ਲਈ ਪ੍ਰੇਰਣਾ ਦੇ ਸ੍ਰੋਤ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਿਕ ਮੈਂਬਰਾਂ ਤੇ ਸਾਕ-ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

About Post Author

Share and Enjoy !

Shares

Leave a Reply

Your email address will not be published.