ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਚਲਾਉਣ ਦੇ ਫ਼ੈਸਲੇ ਦਾ ਸਮਾਜ ਸੇਵੀ ਰਿਸ਼ੀ ਸਤੌਜ ਨੇ ਕੀਤਾ ਭਰਵਾਂ ਸੁਆਗਤ 

Share and Enjoy !

Shares
ਸਤੌਜ (ਜਗਸੀਰ ਸਿੰਘ ) : ਇਲਾਕੇ ਦੇ ਉੱਘੇ ਸਮਾਜ ਸੇਵੀ ਰਾਹਤ ਫਾਊਡੇਸ਼ਨ ਦੇ ਪ੍ਰਧਾਨ ਹਰਵਿੰਦਰਪਾਲ ਰਿਸ਼ੀ ਸਤੌਜ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ  ਪਿਛਲੇ ਦਿਨੀ ਨਸ਼ਿਆਂ ਦੇ ਖਾਤਮੇ ਵਿਰੁੱਧ ਮੁਹਿੰਮ ਸੁਰੂ ਕਰਨ ਦਾ ਭਰਵਾਂ ਸਵਾਗਤ ਕੀਤਾ ਹੈ  ।  ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਨੇ ਨਸ਼ੇ ਦੇ ਖਾਤਮੇ ਲਈ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਤੇ ਉਹਨਾ ਪੁਲਿਸ਼ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾਂ ਵੇਚਣ ਵਾਲਿਆਂ ਨੂੰ ਫੜ੍ਹਕੇ ,ਨਸ਼ੇ ਦੀ ਸਪਲਾਈ ਚੈਨ ਤੋੜੀ ਜਾਵੇ ਤੇ ਨਸ਼ਾਂ ਤਸਕਰਾਂ ਤੇ ਸਖਤ ਐਕਸ਼ਨ ਲਿਆ ਜਾਵੇ।  ਹਰਵਿੰਦਰਪਾਲ ਰਿਸ਼ੀ ਸਤੌਜ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਲੋਕਾ ਦੀ ਪਹਿਲੀ ਮੰਗ ਹੈ, ਸੂਬੇ ਦੇ ਅਵਾਮ ਵੱਲੋਂ ਮੁੱਖ ਮੰਤਰੀ ਦੇ ਇਸ ਫੈਸ਼ਲੇ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ।ਕਿਉਕਿ ਉਹਨਾ ਨੂੰ ਆਸ ਹੈ ਕਿ ਪੰਜਾਬ ਦੀ ਕਮਾਨ ਭਗਵੰਤ ਸਿੰਘ ਮਾਨ ਦੇ ਹੱਥ ਦੇਕੇ ਜਨਤਾ ਨੇ ਸਹੀ ਫੈਸਲਾ ਕੀਤਾ ਹੈ ।

About Post Author

Share and Enjoy !

Shares

Leave a Reply

Your email address will not be published.