ਮੁੱਖ ਮੰਤਰੀ ਸਾਬ੍ਹ ਸ਼ਰਾਬ ਨਹੀਂ ਖਾਣ ਪੀਣ ਵਾਲੀਆਂ ਵਸਤਾਂ ਨੂੰ ਸਸਤੀਆਂ ਕਰੋ, ਜੇਕਰ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ ਤਾਂ ਠੇਕੇ ਵੀ ਬੰਦ ਕਰੋ : ਖੋਸਲਾ  

Share and Enjoy !

Shares


– ਬਾਬਾ ਬੂਟਾ ਸਿੰਘ ਨੂੰ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਪ੍ਰਧਾਨ ਨਿਯੁਕਤ ਕੀਤਾ  ਗਿਆ
ਹੁਸ਼ਿਆਰਪੁਰ ( ਤਰਸੇਮ ਦੀਵਾਨਾ )  : ਪਿੰਡ ਛੀਂਬਿਆਂ ਵਾਲੀ ਵਿਖੇ ਡੈਮੋਕਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ  ਖੋਸਲਾ ਨੇ ਕਿਹਾ ਕਿ  ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਕਿਹਾ ਸੀ ਕਿ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ ਲੱਗਦਾ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਭੁੱਲ ਗਏ ਹਨ ਕਿ ਸ਼ਰਾਬ ਵੀ ਇਕ ਨਸ਼ਾ ਹੈ, ਖੋਸਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ ਕਿਉਂਕਿ ਖਾਣ ਪੀਣ ਵਾਲੀਆਂ ਵਸਤਾਂ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ ਜਿੱਥੇ ਸਰ੍ਹੋਂ ਦੇ ਤੇਲ ਦੀ ਬੋਤਲ ਦੀ ਕੀਮਤ ਲਗਭਗ 60/65 ਰੁਪਏ ਹੁੰਦੀ ਸੀ ਅੱਜ ਉਸ ਦੀ ਕੀਮਤ 200 ਰੁਪਏ ਪਾਰ ਕਰ ਚੁੱਕੀ ਹੈ !  ਪੰਜਾਬ ਸਰਕਾਰ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ ! ਖੋਸਲਾ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਸ਼ਰਾਬ ਨਹੀਂ ਖਾਣ ਪੀਣ ਵਾਲੀਆਂ ਵਸਤਾਂ ਨੂੰ ਸਸਤੀਆਂ ਕਰੋ,ਜੇਕਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਤਾਂ ਸ਼ਰਾਬ ਦੇ ਠੇਕੇ ਵੀ ਬੰਦ ਕਰੋ ! ਇਸ ਮੌਕੇ ਨਵੀਆਂ ਨਿਯੁਕਤੀਆਂ ਕਰਦੇ ਹੋਏ ਬਾਬਾ ਬੂਟਾ ਸਿੰਘ ਨੂੰ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਗੁਰਚਰਨ ਸਿੰਘ, ਰਵਿੰਦਰ ਪਾਲ ਕੌਰ,ਮੋਹਿਤ,ਬੀਬੀ ਪਾਲੋ ਅਤੇ ਬੀਬੀ ਸੋਮਾ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ! ਇਸ ਮੌਕੇ ਹੋਰਨਾਂ ਤੌਂ ਇਲਾਵਾ  ਗੁਰਦੇਵ ਸਿੰਘ ਮਾਲੜੀ ਰਾਸ਼ਟਰੀ ਸਕੱਤਰ, ਮੰਗਤ ਰਾਮ ਕਲਿਆਣ ਰਾਸ਼ਟਰੀ ਸਕੱਤਰ ਅਤੇ ਸੀਨੀਅਰ ਆਗੂ ਚਰਨਜੀਤ ਕਲਿਆਣ ਆਦਿ ਮੌਜੂਦ ਸਨ|

About Post Author

Share and Enjoy !

Shares

Leave a Reply

Your email address will not be published.