ਰਕਾਰ ਮੁਲਾਜ਼ਮਾਂ ਦੇ ਕੱਟੇ ਭੱਤੇ ਤੇ ਡੀ.ਏ ਦੀਆਂ ਕਿਸ਼ਤਾਂ ਬਹਾਲ ਕਰਕੇ ਸਮੂਹ ਮੁਲਾਜ਼ਮ ਵਰਗ ਨੂੰ ਰਾਹਤ ਦੇਵੇ  :   ਪੰਨੂੰ , ਲਾਹੌਰੀਆ

Share and Enjoy !

Shares
(ਕੰਵਲਜੀਤ ਸਿੰਘ ਲਾਡੀ, ਸੁਖਜਿੰਦਰ ਸਿੰਘ) ਜੰਡਿਆਲਾ ਗੁਰੂ| ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਦਾ ਪੇਂਡੂ , ਬਾਰਡਰ ਭੱਤਾ ਤੇ ਹੋਰ 28 ਤਰਾ੍ਂ ਦੇ ਭੱਤੇ ਕੱਟਕੇ ਤੇ ਮੁਲਾਜ਼ਮਾਂ ਦੀਆਂ ਡੀ.ਏ ਦੀਆਂ ਕਿਸ਼ਤਾਂ ਨੂੰ ਰੋਕ ਕੇ ਮੁਲਾਜ਼ਮਾਂ ਨੂੰ ਬਹੁਤ ਵੱਡਾ ਝਟਕਾ ਦਿੱਤਾ ਸੀ । ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਤਨਖਾਹਾਂ ਤੇ ਲੱਗਾ ਵੱਡਾ ਕੱਟ ਸਹਿਣਾ ਪੈ ਰਿਹਾ ਹੈ । ਉਹਨਾਂ ਦੱਸਿਆਂ ਕਿ ਮੁਲਾਜ਼ਮਾਂ ਨੂੰ ਵੀ ਆਪਣਾ ਘਰ-ਬਾਰ ਚਲਾਉਣ ਲਈ ਪੈਸੇ-ਧੇਲੇ ਦੀ ਲੋਡ਼ ਪੈਦੀ ਹੈ । ਲਾਹੌਰੀਆ ਨੇ ਪੰਜਾਬ ਸਰਕਾਰ ਕੋਲੋਂ ਪੁਰਜੋਰ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀਆਂ ਲੋਡ਼ਾਂ ਨੂੰ ਮੁੱਖ ਰੱਖਦੇ ਪਿਛਲੀ ਸਰਕਾਰ ਵਲੋਂ ਕੱਟੇ ਗਏ ਪੇਂਡੂ , ਬਾਰਡਰ ਭੱਤੇ ਸਮੇਤ ਸਾਰੇ ਭੱਤੇ ਤੇ ਡੀ.ਏ ਦੀਆਂ ਕਿਸ਼ਤਾਂ ਤੁਰੰਤ ਬਹਾਲ ਕੀਤੀਆਂ ਜਾਣ ਤਾਂ ਜੋ ਸਮੂਹ ਮੁਲਾਜ਼ਮ ਵਰਗ ਨੂੰ ਵੀ ਰਾਹਤ ਮਹਿਸੂਸ ਕਰੇ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ ,  ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ , ਪਵਨ ਕੁਮਾਰ ਜਲੰਧਰ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ ,  ਗੁਰਵਿੰਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜਰ ਸਨ ।

About Post Author

Share and Enjoy !

Shares

Leave a Reply

Your email address will not be published.